ਕੇਂਦਰ ਸਰਕਾਰ ਵੱਲੋਂ ਬਣਾਈ ਗਈ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ 27 ਸਤੰਬਰ ਨੂੰ ਕੀਤੀ ਭਾਰਤ ਬੰਦ ਦੀ ਕਾਲ ਨੂੰ ਸਫਲ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਵੱਖ ਵੱਖ ਕਿਸਾਨਾਂ ਦੀਆਂ ਜ਼ਿਲ੍ਹਾ ਜਥੇਬੰਦੀ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ ।
ਜਿਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਤਾਈ ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਕਿਸਾਨਾਂ ਖ਼ਾਸਕਰ ਨੌਜਵਾਨ ਵਰਗ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਹਰੇਕ ਵਰਗ ਉਨ੍ਹਾਂ ਦਾ ਸਹਿਯੋਗ ਦੇਵੇ ਤਾਂ ਜੋ ਖੇਤੀ ਦੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ ਅਤੇ ਕੇਂਦਰ ਸਰਕਾਰ ਨੂੰ ਝੁਕਣਾ ਪਵੇ।