ਕੇਂਦਰ ਸਰਕਾਰ ਵਲੋਂ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ 10 ਦਿਨ ਲੇਟ ਕਰਨ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਸਤਵਾ ਅਸਮਾਨ ਤੇ ਦਿਖਾਈ ਦੇ ਰਿਹਾ ਹੈ ਅਤੇ ਕਿਸਾਨਾਂ ਦੇ ਚੇਹਰੇ ‘ਤੇ ਉਦਾਸੀ ਪਾਈ ਜਾ ਰਹੀ ਹੈ। ਇਸ ਸਬੰਧੀ ਕਿਸਾਨ ਰੁਪਿੰਦਰ ਸਿੰਘ ਰੂਬੀ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਸਬੰਧੀ ਲਿਆ ਇਹ ਫੈਸਲਾ ਸਰਾਸਰ ਗਲਤ ਹੈ। ਓਹਨਾ ਕਿਹਾ ਕਿ ਸਰਕਾਰ ਨੇ ਪ੍ਰਾਈਵੇਟ ਖ੍ਰੀਦਦਾਰਾਂ ਨੂੰ ਲਾਭ ਪਹੁੰਚਾਉਣ ਲਈ ਸਰਕਾਰੀ ਖਰੀਦ ਵਿਚ ਦੇਰੀ ਕੀਤੀ ਹੈ।
ਓਹਨਾ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਆਪਣੇ ਅੰਦਰੂਨੀ ਕਾਟੋਂ ਕਲੇਸ਼ ਖਤਮ ਕਰ ਕਿਸਾਨਾਂ ਦੇ ਹੱਕ ‘ਚ ਅੱਗੇ ਆਏ। ਇਸ ਸਬੰਧੀ ਕਿਸਾਨ ਕਰਨੈਲ ਸਿੰਘ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਏਗਾ ਵਿਸੇਸ਼ ਰੂਪ ‘ਚ ਛੋਟੇ ਕਿਸਾਨਾਂ ਨੂੰ ਭਾਰੀ ਨੁਕਸਾਨ ਚੁੱਕਣਾ ਪਵੇਗਾ। ਓਹਨਾ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਏ।