ਜਲੰਧਰ ਦੀ ਅਦਾਲਤ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦੇ ਵੀਡੀਓ ਨਾਲ ਸਬੰਧਤ ਮਾਮਲੇ ਵਿੱਚ ਇੱਕ ਅਹਿਮ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਸੁਣਾਇਆ ਕਿ ਆਤਿਸ਼ੀ ਦੇ ਵਾਇਰਲ ਵੀਡੀਓ ਨੂੰ ਛੇੜਛਾੜ ਕੀਤੀ ਗਈ ਸੀ। ਫੋਰੈਂਸਿਕ ਜਾਂਚ ਰਿਪੋਰਟ ਵਿੱਚ ਵੀਡੀਓ ਨੂੰ ਐਡੀਟਿਡ ਦੱਸਿਆ ਗਿਆ।
ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਆਤਿਸ਼ੀ ਦੇ ਵੀਡੀਓ ਨੂੰ ਹਟਾਉਣ ਦੇ ਨਿਰਦੇਸ਼ ਵੀ ਦਿੱਤੇ ਅਤੇ ਵੀਡੀਓ ਪੋਸਟ ਕਰਨ ਵਾਲੇ ਅਕਾਊਂਟਸ ਨਾਲ ਜੁੜੇ ਸਾਰੇ ਲਿੰਕ ਵੀ ਡਿਲੀਟ ਕਰਨ ਦੇ ਹੁਕਮ ਦਿੱਤੇ।
ਦੱਸ ਦੇਈਏ ਕਿ ਸ਼ਿਕਾਇਤਕਰਤਾ ਇਕਬਾਲ ਸਿੰਘ ਨੇ ਦੋਸ਼ ਲਗਾਇਆ ਸੀ ਕਿ 7 ਜਨਵਰੀ, 2026 ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਵੀਡੀਓ ਕਲਿੱਪ ਪ੍ਰਸਾਰਿਤ ਕੀਤੀ ਗਈ ਸੀ। ਇਸ ਵੀਡੀਓ ਵਿੱਚ ਕਥਿਤ ਤੌਰ ‘ਤੇ ਆਤਿਸ਼ੀ ਨੂੰ ਸਿੱਖ ਗੁਰੂਆਂ ਅਤੇ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਦੇ ਦਿਖਾਇਆ ਗਿਆ ਹੈ।

ਬਾਅਦ ਵਿੱਚ ਆਤਿਸ਼ੀ ਨੇ ਖੁਦ ਉਸੇ ਭਾਸ਼ਣ ਦਾ ਅਸਲ ਅਤੇ ਪੂਰਾ ਵੀਡੀਓ ਅਪਲੋਡ ਕੀਤਾ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਕਿ ਵਾਇਰਲ ਕਲਿੱਪ ਨੂੰ ਜਾਣਬੁੱਝ ਕੇ ਐਡਿਟ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਬਿਆਨਾਂ ਦੇ ਮਤਲਬ ਨੂੰ ਬਦਲਣ ਲਈ ਛੇੜਛਾੜ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪਾਕਿਸਤਾਨ ਸਣੇ ਅਮਰੀਕਾ ਨੇ 75 ਦੇਸ਼ਾਂ ਲਈ ਵੀਜ਼ਾ ਪ੍ਰਕਿਰਿਆ ‘ਤੇ ਲਗਾਈ ਰੋਕ, 21 ਜਨਵਰੀ 2026 ਤੋਂ ਲਾਗੂ ਹੋਵੇਗੀ ਪਾਬੰਦੀ
ਸ਼ਿਕਾਇਤਕਰਤਾ ਆਈਐਸ ਬੱਗਾ, ਉਰਫ਼ ਇਕਬਾਲ ਸਿੰਘ ਨੇ ਵੀਡੀਓ ਦੀ ਜਾਂਚ ਅਤੇ ਇਸਨੂੰ ਸਾਂਝਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਮੋਹਾਲੀ ਦੀ ਫੋਰੈਂਸਿਕ ਲੈਬ ਦੁਆਰਾ ਵੀਡੀਓ ਦੀ ਜਾਂਚ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਭਾਰਤੀ ਦੰਡਾਵਲੀ (ਬੀਐਨਐਸ) ਦੀ ਧਾਰਾ 196(1) ਅਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 196(1) ਦੇ ਤਹਿਤ ਧਰਮ ਦੇ ਆਧਾਰ ‘ਤੇ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਵਧਾਉਣ, ਜਨਤਕ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਗਲਤ ਜਾਣਕਾਰੀ ਜਾਂ ਅਫਵਾਹਾਂ ਫੈਲਾਉਣ ਅਤੇ ਆਈਟੀ ਐਕਟ ਦੀ ਧਾਰਾ 66(ਸੀ) ਦੇ ਤਹਿਤ ਕੰਪਿਊਟਰ ਸਰੋਤਾਂ ਦੀ ਵਰਤੋਂ ਕਰਕੇ ਪਛਾਣ ਚੋਰੀ ਜਾਂ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਬਸਤੀ ਬਾਵਾ ਖੇਲ ਦੇ ਪਰਮਿੰਦਰ ਸਿੰਘ ਨੂੰ ਆਈਓ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























