ਮਮਦੋਟ ਦੇਰ ਰਾਤ ਨੂੰ ਪੁਲਿਸ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਰਹਿ ਰਹੇ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀ ਲੱਗਣ ਦੇ ਮੁੱਖ ਕਾਰਨਾਂ ਦਾ ਹਾਲੇ ਤੀਕ ਪਤਾ ਨਹੀਂ ਲੱਗ ਸਕਿਆ ਪਰ ਮੌਕੇ ਤੇ ਪੁੱਜੇ ਪਰਿਵਾਰਿਕ ਮੈਂਬਰਾਂ ਨੇ ਉਕਤ ਘਟਨਾ ਵਿੱਚ ਸਾਜ਼ਿਸ਼ ਦੱਸਿਆ ਹੈ। ਜਾਣਕਾਰੀ ਮੁਤਾਬਕ ਏ ਐੱਸ ਆਈ ਜਤਿੰਦਰ ਸਿੰਘ ਡਿਊਟੀ ਖ਼ਤਮ ਹੋਣ ਉਪਰੰਤ ਆਪਣੇ ਕੁਆਟਰ ਵਿੱਚ ਸੌਣ ਲਈ ਚਲਾ ਗਿਆ ਸੀ ਕਿ ਦੇਰ ਰਾਤ ਕਰੀਬ ਦੱਸ ਵਜੇ ਇਕਦਮ ਗੋਲੀ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਥਾਣੇ ਅੰਦਰ ਮੌਜੂਦ ਲੋਕਾਂ ਨੇ ਅੰਦਰ ਜਾ ਕੇ ਵੇਖਿਆ ਕਿ ਏ ਐੱਸ ਆਈ ਜਤਿੰਦਰ ਸਿੰਘ ਖੂਨ ਨਾਲ ਲੱਥਪੱਥ ਹੋ ਕੇ ਡਿੱਗਾ ਪਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਏਐਸਆਈ ਦੇ ਪਰਿਵਾਰਕ ਮੈਂਬਰ ਵੀ ਮੌਕੇ ਤੇ ਪੁੱਜ ਗਏ ਸਨ ਜਿਨ੍ਹਾਂ ਨੇ ਮੌਤ ਸੰਬੰਧੀ ਸਾਜ਼ਿਸ਼ ਤਹਿਤ ਹੱਤਿਆ ਦਾ ਇਕ ਵੱਡਾ ਖਦਸ਼ਾ ਪ੍ਰਗਟਾਇਆ ਹੈ। ਫਿਲਹਾਲ ਮੌਕੇ ਤੇ ਪੁੱਜੇ ਡੀ ਐੱਸ ਪੀ ਆਜ਼ਾਦ ਦਵਿੰਦਰ ਸਿੰਘ ਮੈਂ ਦੱਸਿਆ ਹੈ ਕਿ ਘਟਨਾ ਸੰਬੰਧੀ ਬੜੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਜਿਸਦੇ ਸਬੰਧ ਵਿਚ ਫਿੰਗਰ ਪ੍ਰਿੰਟ ਐਕਸਪਰਟ ਵੀ ਬੁਲਾ ਲਏ ਗਏ ਹਨ। ਪੁਲੀਸ ਨੇ ਮ੍ਰਿਤਕ ਏਐਸਆਈ ਦੀ ਲਾਸ਼ ਨੂੰ ਫਿਰੋਜ਼ਪੁਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਵੇਖੋ: Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ