ਚੰਡੀਗੜ: ਸੂਬੇ ਦੇ ਖੇਤੀ ਸੈਕਟਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲ ਕੇ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਮੀਟਿੰਗ ਦੌਰਾਨ ਫੈਸਲਾ ਲਿਆ ਕਿ ਗੰਨੇ ਦੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਵਿਚ 50 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ 30 ਫੀਸਦੀ ਹਿੱਸਾ ਪ੍ਰਾਈਵੇਟ ਖੰਡ ਮਿੱਲ ਮਾਲਕ ਜਦਕਿ ਬਾਕੀ 70 ਫੀਸਦੀ ਸੂਬਾ ਸਰਕਾਰ ਸਹਿਣ ਕਰੇਗੀ।
ਜਕਿਰਯੋਗ ਹੈ ਕਿ ਖੰਡ ਮਿੱਲਾਂ ਛੇਤੀ ਤੋਂ ਛੇਤੀ ਚਾਲੂ ਕਰਵਾਉਣ ਲਈ ਕੁਝ ਦਿਨਾਂ ਪਹਿਲਾਂ ਕਿਸਾਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਪਰ ਮਿੱਲ ਮਾਲਕ 50 ਰੁਪਏ ਪ੍ਰਤੀ ਕੁਇੰਟਲ ਦਾ ਬੋਝ ਚੁੱਕਣ ਤੋਂ ਇਨਕਾਰ ਕਰ ਰਹੇ ਸਨ। ਇਸ ਖੜੋਤ ਨੂੰ ਖਤਮ ਕਰਨ ਲਈ ਅੱਜ ਮਿੱਲ ਮਾਲਕਾਂ ਨਾਲ ਮੀਟਿੰਗ ਤੈਅ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਂਝੇ ਰੂਪ ਵਿਚ ਭਾਅ ਦਾ 70 ਫੀਸਦੀ ਬੋਝ ਸੂਬਾ ਸਰਕਾਰ ਅਤੇ 30 ਫੀਸਦੀ ਪ੍ਰਾਈਵੇਟ ਸੂਗਰ ਮਿੱਲ ਮਾਲਕਾਂ ਦੁਆਰਾ ਸਹਿਣ ਕੀਤਾ ਜਾਵੇਗਾ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੇ ਮੱਦੇਨਜਰ ਮੁੱਖ ਮੰਤਰੀ ਨੇ ਮਿੱਲਾਂ ਛੇਤੀ ਕਾਰਜਸ਼ੀਲ ਕਰਨ ਵਾਸਤੇ ਤਿਆਰੀ ਕਰਨ ਦੇ ਹੁਕਮ ਦਿੱਤੇ ਜਿਸ ‘ਤੇ ਮਿੱਲ ਮਾਲਕਾਂ ਨੇ ਮਿੱਥੇ ਸਮੇਂ ‘ਤੇ ਕੰਮ ਸੁਰੂ ਕਰਨ ਲਈ ਸਹਿਮਤੀ ਪ੍ਰਗਟਾਈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਦੱਸਣਯੋਗ ਹੈ ਕਿ ਸਾਲ 2021-22 ਵਿਚ ਗੰਨੇ ਦਾ ਭਾਅ 310 ਤੋਂ ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਸੀ। ਹੁਣ ਗੰਨੇ ਦੇ 360 ਰੁਪਏ ਪ੍ਰਤੀ ਕੁਇੰਟਲ ਦੇ ਕੁੱਲ ਭਾਅ ਵਿੱਚੋਂ 325 ਰੁਪਏ ਪ੍ਰਤੀ ਕੁਇੰਟਲ ਪ੍ਰਾਈਵੇਟ ਖੰਡ ਮਿੱਲਾਂ ਅਦਾ ਕਰਨਗੇ ਜਦਕਿ ਬਾਕੀ ਰੁਪਏ 35 ਰੁਪਏ ਪ੍ਰਤੀ ਕੁਇੰਟਲ ਸਰਕਾਰੀ ਖਜਾਨੇ ਵੱਲੋਂ ਸਹਿਣ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿੱਤ ਕਮਿਸਨਰ (ਸਹਿਕਾਰਤਾ) ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ (ਵਿੱਤ) ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਸੂਗਰਫੈੱਡ ਦੇ ਐਮਡੀ ਰਾਜੀਵ ਗੁਪਤਾ ਸਾਮਲ ਹਨ।