ਚੰਡੀਗੜ: ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਮੁਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜਾ ਲੈਣ ਮੌਕੇ ਕਹੀ।
ਸ. ਰੰਧਾਵਾ ਜਿਨਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇ ਦੁੱਧ ਦੀ ਪ੍ਰਾਸੈਸਿੰਗ, ਦੇਸੀ ਘਿਓ ਅਤੇ ਪਨੀਰ ਦੇ ਉਤਪਾਦਨ ਖੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ ਉਤੇ ਤਸੱਲੀ ਪ੍ਰਗਟਾਈ। ਉਨਾਂ ਕਿਹਾ ਕਿ ਮਿਲਕਫੈਡ ਆਪਣੀ ਸੁੱਧਤਾ ਲਈ ਜਾਣਿਆ ਜਾਂਦਾ ਹੈ ਅਤੇ ਇਸੇ ਲਈ ਤਿਉਹਾਰਾਂ ਦੇ ਸੀਜਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵਧ ਜਾਂਦੀ ਹੈ। ਉਨਾਂ ਕਿਹਾ ਕਿ ਇਸ ਮੰਗ ਨੂੰ ਪੂਰੀ ਕਰਨ ਲਈ ਮਿਲਕਫੈਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਮਿਲਕਫੈਡ ਦੇ ਉਤਪਾਦਾਂ ਦੀ ਕਿਸਮ ਵੀ ਗਾਹਕਾਂ ਨੂੰ ਖਿੱਚਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਪ ਮੁੱਖ ਮੰਤਰੀ ਨੇ ਸੁਚਾਰੂ ਪ੍ਰਬੰਧਾਂ ਉਤੇ ਤਸੱਲੀ ਜਾਹਰ ਕੀਤੀ ਅਤੇ ਸਟਾਫ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਵਰੁਣ ਰੂਜਮ ਵੀ ਹਾਜ਼ਰ ਸਨ।