ਹਲਕਾ ਗੁਰੂਹਰਸਹਾਏ ਵਿੱਚ ਕੱਟੜ ਕਾਂਗਰਸੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਜਾ ਰਹੀ ਸ਼ਮੂਲੀਅਤ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਸ਼ੁੱਕਰਵਾਰ ਹੋਰ ਬਲ ਮਿਲਿਆ ਜਦੋਂ ਗੁਰੂਹਰਸਹਾਏ ਦੇ ਪਿੰਡ ਸਰੂਪ ਸਿੰਘ ਵਾਲਾ ਦੇ ਦੋ ਦਰਜਨ ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਕੱਟੜ ਕਾਂਗਰਸੀਆਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆ ਨੂੰ ਵਰਦੇਵ ਸਿੰਘ ਮਾਨ ਨੇ ਸਿਰੋਪਾ ਪਾ ਕੇ ਪਾਰਟੀ ਵਿਚ ਜੀ ਆਇਆਂ ਕਿਹਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਮੌਕੇ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤੱਕ ਜੋ ਵੀ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਹਨ ਉਨ੍ਹਾਂ ਵਾਅਦਿਆਂ ਨੂੰ ਹਮੇਸ਼ਾ ਹੀ ਪੂਰਾ ਕੀਤਾ ਹੈ ਅਤੇ ਦੂਜੇ ਪਾਸੇ ਕਾਂਗਰਸ ਅਤੇ ਦੂਜੀਆਂ ਪਾਰਟੀਆ ਨੇ ਸਹੁੰ ਚੁੱਕ ਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕੀਤਾ ਹੈ ਤੇ ਲਾਰੇ ਲਗਾਏ ਹਨ। ਮਾਨ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹੁਣ ਵੀ ਜਿਹੜੇ 13 ਨੁਕਾਤੀ ਵਾਅਦੇ ਕੀਤੇ ਹਨ ਉਨ੍ਹਾਂ ਵਾਅਦਿਆਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਤੁਰੰਤ ਪੂਰਾ ਕੀਤਾ ਜਾਵੇਗਾ।