ਪੰਜਾਬੀ ਅਦਾਕਾਰ ਦੀਪ ਸਿੱਧੂ ਵਲੋਂ ਬੀਤੀ ਦਿਨ ਦਿੱਤੇ ਗਏ ਬਿਆਨ ਨੂੰ ਲੈਕੇ ਕਿਸਾਨ ਜਥੇਬੰਦੀਆਂ ਦੇ ਵਿੱਚ ਦੀਪ ਸਿੱਧੂ ਦੇ ਖਿਲਾਫ ਰੋਸ਼ ਪਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਾਨੂੰ ਦੀਪ ਸਿੱਧੂ ਤੋਂ ਕੋਈ ਸਰਟੀਫਿਕੇਟ ਲੈਣ ਦੀ ਜਰੂਰਤ ਨਹੀਂ ਹੈ, ਕਿ ਕੌਣ ਸ਼ਹੀਦ ਹੈ ਅਤੇ ਕੌਣ ਸ਼ਹੀਦ ਨਹੀਂ ਹੈ, ਉਨ੍ਹਾਂ ਨੇ ਕਿਹਾ ਕਿ ਜਿਸ ਇਨਸਾਨ ਦੀ ਕਿਸੇ ਦੀ ਖਾਤਿਰ ਮੌਤ ਹੁੰਦੀ ਹੈ ਤਾਂ ਉਹ ਸ਼ਹੀਦ ਹੀ ਹੁੰਦਾ ਹੈ। ਕਿਸਾਨਾਂ ਦਾ ਕਹਿਣਾ ਸੀ, ਕਿ ਦੀਪ ਸਿੱਧੂ ਭਾਜਪਾ ਦਾ ਬੰਦਾ ਹੈ ਅਤੇ ਇਸ ਵਿਚ ਹਰਜੀਤ ਗਰੇਵਾਲ, ਹਰਿੰਦਰ ਕਾਹਲੋਂ ਅਤੇ ਸੁਰਜੀਤ ਸਿੰਘ ਜਿਆਣੀ ਦੀ ਆਤਮਾ ਵੜ ਗਈ ਹੈ ਤਾਂ ਹੀ ਦੀਪ ਸਿੱਧੂ ਇਸ ਤਰ੍ਹਾਂ ਦਾ ਬਿਆਨ ਦੇ ਰਿਹਾ ਹੈ।
ਮਾਝਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਪ੍ਰੀਤ ਸਿੰਘ, ਰਣਧੀਰ ਸਿੰਘ, ਹਰਮਨ ਸਿੰਘ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਵੀ ਦੀਪ ਸਿੱਧੂ ਵਲੋਂ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਹੁਣ ਫਿਰ ਦੀਪ ਸਿੱਧੂ ਨੇ ਜੋ ਸ਼ਹੀਦ ਹੋਏ ਕਿਸਾਨਾਂ ਬਾਰੇ ਗ਼ਲਤ ਬਿਆਨ ਦਿੱਤਾ ਹੈ, ਅਸੀਂ ਉਸਦੀ ਕੜੀ ਨਿੰਦਾ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਜੋ ਵੀ ਇਨਸਾਨ ਆਪਣੇ ਘਰੋਂ ਕਿਸਾਨੀ ਅੰਦੋਲਨ ਵਿਚ ਜਾਂਦਾ ਹੈ ਉਹ ਸਿਰ ਤੇ ਕਫ਼ਨ ਬਣਕੇ ਜਾਂਦਾ ਹੈ, ਉਸ ਨੂੰ ਨਹੀਂ ਪਤਾ ਕਿ ਉਸ ਨੇ ਵਾਪਸ ਆਉਣਾ ਹੈ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੇ ਵਜੂਦ ਦੀ ਲੜਾਈ ਲੜ ਰਿਹਾ ਹੈ, ਕਿਸਾਨੀ ਸੰਘਰਸ਼ ਵਿਚ ਕਿਸੇ ਵੀ ਕਿਸਾਨ ਦੀ ਜਾਨ ਗਈ ਹੈ ਉਹ ਸ਼ਹੀਦ ਹੀ ਹੈ। ਜੇਕਰ ਦੀਪ ਸਿੱਧੂ ਦੀ ਗੱਲ ਕੀਤੀ ਜਾਵੇ ਤਾਂ ਇਹ ਕਿਸੇ ਏਜੰਸੀਆਂ ਦਾ ਬੰਦਾ ਹੈ ਅਤੇ ਇਸ ਵਿਚ ਬਾਜਪਾ ਦੀ ਰੂਹ ਵੜ ਗਈ ਹੈ। ਅਸੀਂ ਆਪਣੇ ਨੌਜਵਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦੇ ਹਾਂ, ਕਿ ਜਦੋ ਤੱਕ ਦੀਪ ਸਿੱਧੂ ਮਾਫ਼ੀ ਨਹੀਂ ਮੰਗਦਾ, ਉਦੋਂ ਤੱਕ ਦੀਪ ਸਿੱਧੂ ਨੂੰ ਕੋਈ ਵੀ ਸਟੇਜ ਸਾਂਝੀ ਨਾ ਕਰਨ ਦਿੱਤੀ ਜਾਵੇ।