ਅਰੁਨਾ ਚੌਧਰੀ ਦੇ ਦੂਜੀ ਵਾਰ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਦੀਨਾਨਗਰ ਪਹੁੰਚਣ ‘ਤੇ ਉਨ੍ਹਾਂ ਦਾ ਸ਼ਹਿਰ ਪੁਲਿਸ ਚੌਂਕ ਵਿੱਚ ਸ਼ਹਿਰੀ ਪ੍ਰਧਾਨ ਸਤਿੰਦਰ ਮਹਾਜਨ ਦੀ ਅਗਵਾਈ ਵਿੱਚ ਸੈਂਕੜੇ ਵਰਕਰਾਂ ਨੇ ਸ਼ਾਨਦਾਰ ਸਵਾਗਤ ਕੀਤਾ ਅਤੇ ਆਤਿਸ਼ਬਾਜ਼ੀ ਕੀਤੀ। ਇਸ ਮੌਕੇ ਤੇ ਸੀਨੀਅਰ ਕਾਂਗਰਸੀਆਂ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ, ਕੈਬਨਿਟ ਮੰਤਰੀ ਅਰੁਨਾ ਚੌਧਰੀ ਇੱਕ ਵਿਸ਼ਾਲ ਕਾਫਲੇ ਨਾਲ ਥਾਣਾ ਚੌਕ ਤੋਂ ਏ ਐਸ ਗਾਰਡਨ ਪਹੁੰਚੇ, ਉਥੇ ਵਰਕਰਾਂ ਦੇ ਵਿਸ਼ਾਲ ਸਮੂਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਲੋਕਾਂ ਦਾ ਪਿਆਰ ਹੈ ਕਿ ਉਹ ਤਿੰਨ ਵਾਰ ਵਿਧਾਇਕ ਚੁਣੇ ਗਏ, ਜਿਸ ਕਾਰਨ ਹੁਣ ਉਨ੍ਹਾਂ ਨੂੰ ਹਾਈਕਮਾਨ ਨੇ ਦੂਜੀ ਵਾਰ ਕੈਬਨਿਟ ਮੰਤਰੀ ਵਜੋਂ ਨਿਵਾਜਿਆ ਹੈ ਜਿਸ ਕਾਰਨ ਦੀਨਾਨਗਰ ਦੇ ਲੋਕ ਵਧਾਈ ਦੇ ਹੱਕਦਾਰ ਹਨ।
ਅਰੁਨਾ ਚੌਧਰੀ ਨੇ ਕਿਹਾ ਕਿ ਜਦੋਂ ਇਲਾਕੇ ਦੇ ਲੋਕ ਨੇਤਾ ‘ਤੇ ਭਰੋਸਾ ਰੱਖਦੇ ਹਨ ਤਾਂ ਨੇਤਾ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੇ ਹਲਕੇ ਦਾ ਪੂਰਾ ਖਿਆਲ ਰੱਖੇ ਅਤੇ ਇਸਨੂੰ ਵਿਕਾਸ ਦੀਆਂ ਬੁਲੰਦੀਆਂ ਵੱਲ ਲੈ ਜਾਵੇ। ਉਸਦਾ ਮੁੱਖ ਟੀਚਾ ਵਿਕਾਸ ਪ੍ਰਾਪਤ ਕਰਨਾ ਹੈ, ਊਨਾ ਕਿਹਾ ਕਿ ਦੀਨਾਨਗਰ ਵਿੱਚ ਰੇਲਵੇ ਓਵਰਬ੍ਰਿਜ, ਦੀਨਾਨਗਰ ਨੂੰ ਪੂਰਨ ਤਹਿਸੀਲ ਦਾ ਦਰਜਾ ਦੇਣ ਤੋਂ ਇਲਾਵਾ, ਖੇਤਰ ਵਿੱਚ ਬਹੁਤ ਸਾਰੇ ਵੱਡੇ ਪ੍ਰੋਜੈਕਟ ਲਿਆਂਦੇ ਗਏ ਹਨ, ਜਿਸ ਨਾਲ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕ ਹਿੱਤ ਵਿੱਚ ਅਜਿਹੀਆਂ ਬਹੁਤ ਸਾਰੀਆਂ ਯੋਜਨਾਵਾਂ ਸ਼ੁਰੂ ਕਰ ਰਹੇ ਹਨ, ਜਿਸ ਨਾਲ ਆਮ ਵਰਗ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ।