ਸੂਬਾ ਸਰਕਾਰ ਵੱਲੋਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ਕਾਰਨ ਕਿਸਾਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਿਸਾਨ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਠੇਕੇ ਤੇ ਲਈ ਹੋਈ 30 ਏਕੜ ਜ਼ਮੀਨ ‘ਚ ਝੋਨੇ ਦੀ ਫਸਲ ਹਾਲੇ ਖੜ੍ਹੀ ਹੈ ਜੋ ਪੱਕਣ ‘ਚ ਕੁਝ ਦਿਨ ਹੋਰ ਲਵੇਗੀ,ਪਰ ਪੰਜਾਬ ਸਰਕਾਰ ਦੇ ਤੁਗਲਕੀ ਫਰਮਾਨ ਕਾਰਨ ਮੰਡੀਆਂ ‘ਚ ਖਰੀਦ ਬੰਦ ਹੋ ਗਈ ਹੈ ਤੇ ਹੁਣ ਉਨ੍ਹਾਂ ਨੂੰ ਚਿੰਤਾ ਸਤਾ ਰਹੀ ਹੈ ਕਿ ਉਹ ਆਪਣਾ ਝੋਨਾ ਕਿਥੇ ਵੇਚਣਗੇ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਇਸ ਮੌਕੇ ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆਂ ਨੇ ਕਿਹਾ ਕਿ ਪੰਜਾਬ ‘ਚ ਬੇਮੌਸਮੀ ਮੀਂਹ ਪੈਣ ਕਾਰਨ ਝੋਨੇ ਦੀ ਕਟਾਈ ‘ਚ ਦੇਰੀ ਹੋਈ ਹੈ,ਜਿਸ ਕਰਕੇ ਹਾਲੇ ਖੇਤਾਂ ‘ਚ 10ਫੀਸਦੀ ਤੋਂ ਵੱਧ ਝੋਨੇ ਦੀ ਫਸਲ ਖੜ੍ਹੀ ਹੈ।ਪਰ ਕੇਂਦਰ ਦੀ ਮੋਦੀ ਸਰਕਾਰ ਤੇ ਸੂਬੇ ਦੀ ਚੰਨੀ ਸਰਕਾਰ ਜਾਣ ਬੁੱਝ ਕੇ ਮੰਡੀਆਂ ‘ਚ ਸਰਕਾਰੀ ਖਰੀਦ ਬੰਦ ਕਰ ਰਹੀਆਂ ਹਨ ਤਾਂ ਜੋ ਬਾਹਰੀ ਰਾਜਾਂ ਤੋਂ ਚੋਰੀ ਛਿਪੇ ਲਿਆਂਦਾ ਝੋਨਾ ਫਰਜ਼ੀਵਾੜੇ ਨਾਲ ਕਿਸਾਨਾਂ ਦੇ ਖਾਤਿਆਂ ‘ਚ ਖਪਾ ਸਕਣ ਜਦਕਿ ਅਜਿਹਾ ਹੋਣ ਨਾਲ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਕਾਰਪੋਰੇਟਰਾਂ ਅਤੇ ਨਿੱਜੀ ਖ਼ਰੀਦਦਾਰਾਂ ਕੋਲ ਐਮ.ਐਸ.ਪੀ ਤੋਂ ਥੱਲੇ ਵੇਚਣ ਲਈ ਮਜਬੂਰ ਹੋਣਾ ਪਵੇਗਾ,ਜਿਸ ਨਾਲ ਉਨ੍ਹਾਂ ਨੂੰ ਵਿੱਤੀ ਨੁਕਸਾਨ ਝੱਲਣਾ ਪਵੇਗਾ।ਉਨ੍ਹਾਂ ਕਿਹਾ ਕਿ ਕਿਸਾਨ ਇਸ ਨਾਦਰਸ਼ਾਹੀ ਕਾਰਵਾਈ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਤੇ ਸਰਕਾਰ ਨੂੰ ਮਜਬੂਰ ਕਰ ਦੇਣਗੇ ਕਿ ਉਹ ਸੂਬੇ ਦੇ ਸਾਰੇ ਕਿਸਾਨਾਂ ਦਾ ਝੋਨਾ ਖਰੀਦਣ ਤੋਂ ਬਾਅਦ ਹੀ ਮੰਡੀਆਂ ਬੰਦ ਕਰੇ।