ਚੰਡੀਗੜ: ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ ਲੋਕਾਂ ਦੇ ਨਾਲ ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭ੍ਰਿਸ਼ਟਾਚਾਰ /ਰਿਸਵਤਖੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ਫਰੀ ਨੰਬਰ 1800-1800-1000 ‘ਤੇ ਸਕਿਾਇਤ ਦਰਜ ਕਰਵਾਉਣ ਜਾਂ ਵਟਸਐਪ ਨੰਬਰ ਜਾਂ ਈਮੇਲ ‘ਤੇ ਸਕਿਾਇਤਾਂ ਦਰਜ ਕਰਵਾਉਣ ਲਈ ਕਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਐਲ.ਕੇ. ਯਾਦਵ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੇ ਜਾਂਦੇ ਕਿਸੇ ਵੀ ਤਰਾਂ ਦੇ ਭਿ੍ਰਸਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੀ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸਾਸਨ ਲਾਗੂ ਕਰਨ ਲਈ ਪ੍ਰਤੀਬੱਧ ਹਨ।
ਲੋਕਾਂ ਨੂੰ ਅਪੀਲ ਕਰਦਿਆਂ ਵਿਜੀਲੈਂਸ ਮੁਖੀ ਨੇ ਦੱਸਿਆ ਕਿ ਟੋਲ ਫਰੀ ਨੰਬਰ ਬਿਊਰੋ ਦੇ ਮੁੱਖ ਦਫ਼ਤਰ ਵਿਖੇ ਲਗਾਤਾਰ 247 ਲਈ ਕਾਰਜਸੀਲ ਰਹੇਗਾ। ਇਸ ਤੋਂ ਇਲਾਵਾ, ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਵਟਸਐਪ ਨੰਬਰ 90410-89685 ‘ਤੇ ਵਿਜੀਲੈਂਸ ਬਿਉਰੋ ਨੂੰ ਜਾਣਕਾਰੀ, ਵੀਡੀਓ ਜਾਂ ਲਿਖ ਕੇ ਸੰਦੇਸ ਭੇਜ ਸਕਦਾ ਹੈ। ਸ੍ਰੀ ਯਾਦਵ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਕੰਮ ਲਈ ਨਕਦੀ ਜਾਂ ਕਿਸੇ ਕਿਸਮ ਦੀ ਗੈਰਕਾਨੂੰਨੀ ਸਹਾਇਤਾ ਦੀ ਮੰਗ ਕਰਨ ਵਾਲੇ, ਆਪਣੇ ਸਰਕਾਰੀ ਅਹੁਦੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲੇ ਅਤੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ, ਕਿਸੇ ਵੀ ਵਿੱਤੀ ਜਾਂ ਚੱਲ ਰਹੇ ਵਿਕਾਸ ਪ੍ਰੋਜੈਕਟ ਵਿੱਚ ਹੇਰਫੇਰ ਕਰਨ ਵਾਲੇ ਅਤੇ ਸੂਬਾ ਸਰਕਾਰ ਦੇ ਕਿਸੇ ਵੀ ਵਿਭਾਗ ਦੇ ਪ੍ਰਾਜੈਕਟ ਵਿੱਚ ਘਟੀਆ ਦਰਜੇ ਦੀ ਸਮੱਗਰੀ ਵਰਤਣ ਵਾਲੇ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਵਿਰੁੱਧ ਇਸ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਨੰਬਰ ਜ਼ਰੀਏ ਸਕਿਾਇਤ ਦਰਜ ਕਰਵਾ ਸਕਦਾ ਹੈ।
Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe
ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਕੋਈ ਵੀ ਇਮਾਨਦਾਰ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾ ਝਿਜਕ ਤੋਂ ਕਿਸੇ ਵੀ ਬੇਈਮਾਨ ਜਾਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਵਿਜੀਲੈਂਸ ਦੇ ਅਧਿਕਾਰੀ/ਕਰਮਚਾਰੀ ਜਾਂ ਕਿਸੇ ਹੋਰ ਸਰਕਾਰੀ ਮੁਲਾਜਮ ਖਿਲਾਫ ਉਪਰੋਕਤ ਸੰਪਰਕ ਨੰਬਰਾਂ ਜਾਂ ਈਮੇਲ ਜ਼ਰੀਏ ਬਿਊਰੋ ਨੂੰ ਸਕਿਾਇਤ ਦਰਜ ਕਰਵਾ ਸਕਦਾ ਹੈ ਜਾਂ ਬਿਊਰੋ ਨੂੰ ਸੂਚਿਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸਕਿਾਇਤਾਂ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਜੇਕਰ ਦੋਸ ਸਾਬਤ ਹੋ ਜਾਂਦਾ ਹੈ ਤਾਂ ਦੋਸੀਆਂ ਨਾਲ ਕਾਨੂੰਨ ਮੁਤਾਬਿਕ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਂਨਾਂ ਕਿਹਾ ਕਿ ਸੂਚਨਾ ਦੇਣ ਵਾਲਾ ਅਗਰ ਚਾਹੇ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।