ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਮੌਕੇ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ ਵਿੱਚ ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, “ਆਓ, ਰੌਸਨੀਆਂ ਦਾ ਇਹ ਪਵਿੱਤਰ ਤਿਉਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦੇ ਹੋਏ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖੁਸੀਆਂ ਤੇ ਚਾਵਾਂ ਦੇ ਦੀਵੇ ਬਾਲੀਏ।”
ਮੁੱਖ ਮੰਤਰੀ ਚੰਨੀ ਨੇ ਸਮੂਹ ਲੋਕਾਂ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਇਹ ਦਿਵਸ 1612 ਵਿੱਚ ਛੇਵੇਂ ਪਾਤਸਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਿਸਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਇਸ ਦੇ ਨਾਲ ਭਗਵਾਨ ਵਿਸਵਕਰਮਾ ਜੀ ਦੀ ਸ਼ਿਲਪਕਾਰ ਦੀ ਭਾਵਨਾ ਸਮੁੱਚੇ ਮਾਨਵ ਜਗਤ ਵਿੱਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਨਾਂ ਨੇ ਨਾਲ ਹੀ ਆਸ ਪ੍ਰਗਟਾਈ ਕਿ ਸਮੂਹ ਕਿਰਤੀ ਵਰਗ ਦਾ ਜੀਵਨ ਹੋਰ ਵੀ ਖੁਸਹਾਲ ਹੋਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਇਨਾਂ ਪਵਿੱਤਰ ਮੌਕਿਆਂ ਨੂੰ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਰਵਾਇਤੀ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਫਿਰਕੂ ਸਦਭਾਵਨਾ, ਕੌਮੀ ਏਕਤਾ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।