ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਦੀ ਪੁੱਡਾ ਕਾਲੋਨੀ ’ਚ ਅੱਜ ਦੇਰ ਸ਼ਾਮ 8 ਵਜੇ ਦੇ ਕਰੀਬ 4 ਹਥਿਆਰਬੰਦ ਲੁਟੇਰਿਆਂ ਨੇ ਖ਼ਾਲਸਾ ਸੁਪਰ ਸਟੋਰ ’ਤੇ ਪਿਸਤੌਲ ਦੀ ਨੋਕ ’ਤੇ ਲੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਲੁਟੇਰੇ 40000 ਦੇ ਕਰੀਬ ਰੁਪਏ ਕਾਊਂਟਰ ਤੋਂ ਖੋਹ ਕੇ ਫ਼ਰਾਰ ਹੋ ਗਏ। ਹਥਿਆਰਾਂ ਦੀ ਨੋਕ ’ਤੇ ਸ਼ਰੇਆਮ ਹੋਈ ਲੁੱਟਮਾਰ ਤੋਂ ਬਾਅਦ ਇਲਾਕੇ ਵਿਚ ਭਾਰੀ ਡਰ ਪਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ :-

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet

ਇਹ ਵੀ ਪੜ੍ਹੋ: ਬੀਐੱਸਐੱਫ ਨੇ ਕਾਬੂ ਕੀਤਾ ਪਾਕਿਸਤਾਨੀ ਨੌਜਵਾਨ, ਤਾਰਾ ਰਾਹੀਂ ਦਾਖਲ ਹੋਣ ਦੀ ਕਰ ਰਿਹਾ ਸੀ ਕੋਸ਼ਿਸ
ਥਾਣਾ ਅਜਨਾਲ਼ਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ ਸ਼ਾਹਪੁਰ ਤੋਂ ਬੀਐੱਸਐੱਫ ਦੇ ਜਵਾਨਾਂ ਨੇ ਦੇਰ ਰਾਤ ਇਕ ਪਾਕਸਤਾਨੀ ਨੂੰ ਕਾਬੂ ਕੀਤਾ ਹੈ ਜੋ ਕਿ ਭਾਰਤ ਵਾਲੇ ਪਾਸੇ ਤਾਰਾ ਰਾਹੀਂ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਨੂੰ ਤੁਰੰਤ ਬੀਐੱਸਐੱਫ ਦੇ ਜਵਾਨਾਂ ਨੇ ਕਾਬੂ ਕਰ ਲਿਆ ਹੈ।























