ਚੰਡੀਗੜ: ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟਿ੍ਰਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਦਿੱਤੀ ਗਈ । ਸ੍ਰੀ ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਤੋਂ 48 ਘੰਟਿਆਂ ਵਿੱਚ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ ਖਰੀਦ ਸਬੰਧੀ 15986.27 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 29 ਅਕਤੂਬਰ,2021 ਤੱਕ 10407043 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 10159538.2315 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਝੋਨੇ ਵਿਚੋਂ ਸਰਕਾਰੀ ਏਜੰਸੀਆਂ ਵਲੋਂ 10112153.2315 ਮੀਟਿ੍ਰਕ ਟਨ ਅਤੇ ਮਿਲਰਜ਼ ਵਲੋਂ 47385 ਮੀਟਿ੍ਰਕ ਟਨ ਖਰੀਦ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਸ੍ਰੀ ਆਸ਼ੂ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਸੁਚਾਰੂ ਢੰਗ ਨਾਲ ਚੱਲਣ ‘ਤੇ ਸੰਤੁਸਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਕੁਝ ਵਪਾਰੀ ਕਿਸਮ ਦੇ ਲੋਕਾਂ ਵਲੋਂ ਦੂਸਰੇ ਰਾਜਾਂ ਤੋਂ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਵੇਚਣ ਦੇ ਰੁਝਾਨ ਨੂੰ ਰੋਕਣ ਲਈ ਵਿਭਾਗ ਵਲੋਂ ਗਠਿਤ ਉਡਣ ਦਸਤੇ ਵਲੋਂ ਪੰਜਾਬ ਪੁਲਿਸ ਅਤੇ ਪੰਜਾਬ ਮੰਡੀ ਬੋਰਡ ਨਾਲ ਮਿੱਲ ਕੇ ਪੰਜਾਬ ਰਾਜ ਦੇ 72 ਅੰਤਰ – ਰਾਜ ਬਾਰਡਰਾਂ ਤੇ ਸਥਾਪਤ ਨਾਕਿਆਂ ਉਤੇ 35048 ਟਰੱਕਾਂ ਅਤੇ ਟਰਾਲੀਆਂ ਦੀ ਜਾਂਚ ਕੀਤੀ ਗਈ ਹੈ ਅਤੇ ਅਚਨਚੇਤ ਚੈਕਿੰਗਾਂ ਵੀ ਕੀਤੀਆਂ ਜਾ ਰਹੀ ਹੈ । ਜਿਸ ਸਦਕੇ ਹੁਣ ਤੱਕ ਬਾਹਰਲੇ ਰਾਜਿਆਂ ਤੋਂ ਅਣਅਧਿਕਾਰਿਤ ਤੌਰ ਤੇ ਬਰਾਮਦ ਪੈਡੀ / ਚਾਵਲ ਦੇ ਕੁੱਲ 21 ਟਰੱਕ ਅਤੇ ਟਰਾਲੀਆਂ ਫੜੀਆਂ ਜਾ ਚੁਕੀਆਂ ਗਈਆਂ ਹਨ ਜਿਨਾਂ ਵਿਚੋਂ 4695.20 ਕੁਇੰਟਲ ਝੋਨਾ ਜਬਤ ਕਰਦਿਆਂ ਅਤੇ 30 ਲੋਕਾਂ / ਆੜਤੀਆਂ / ਮਿਲਰਾਂ ਵਿਰੁਧ 11 ਐਫ.ਆਈ.ਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ ਜਿਨਾਂ ਵਿਚੋਂ 21 ਵਿਅਕਤੀ ਪੰਜਾਬ ਪੁਲਿਸ ਵਲੋਂ ਗਿ੍ਰਫਤਾਰ ਕੀਤੇ ਜਾ ਚੁੱਕੇ ਹਨ। ਸੂਬੇ ਦੇ ਕਿਸਾਨਾਂ ਵਲੋਂ ਪੈਦਾ ਕੀਤੇ ਝੋਨੇ ਦਾ ਦਾਣਾ ਦਾਣਾ ਖਰੀਦਣ ਦਾ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਖੁਰਾਕ ਮੰਤਰੀ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਸਸਤਾ ਝੋਨਾ ਖਰੀਦ ਕੇ ਪੰਜਾਬ ਵਿੱਚ ਵੇਚਣ ਦੀ ਕਿਸੇ ਨੂੰ ਵੀ ਇਜਾਜਤ ਨਹੀਂ ਦਿੱਤੀ ਜਾਵੇਗੀ।