ਚੰਡੀਗੜ : ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਚੌਦਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 453335.564 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ 2881091.255 ਮੀਟਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 26233 ਮੀਟਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਚੌਦਵੇਂ ਦਿਨ 494734.433 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 3053124.301 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 2907324.255 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 3307.23 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।