ਮੋਦੀ ਸਰਕਾਰ ਵੱਲੋਂ ਬਣਾਏ ਗਏ ਤਿੰਨੇ ਖੇਤੀ ਕਾਨੂੰਨਾਂ ਦੇ ਖਿਲਾਫ ਹੁਣ ਕਿਸਾਨਾਂ ਦੇ ਨਾਲ ਕਿਸਾਨ ਮਜ਼ਦੂਰ ਔਰਤਾਂ ਵੀ ਮੋਢੇ ਨਾਲ ਮੋਢਾ ਲਾ ਕੇ ਸੰਘਰਸ਼ ਵਿਚ ਮੋਦੀ ਸਰਕਾਰ ਦਾ ਡੱਟ ਕੇ ਵਿਰੋਧ ਕਰਨਗੀਆਂ। ਇਸ ਗੱਲ ਨੂੰ ਯਕੀਨੀ ਬਣਾਉਣ ਦੇ ਲਈ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਦੇ ਵਲੋ ਅੱਜ ਹਲਕਾ ਮਜੀਠਾ ਦੇ ਪਿੰਡ ਅਬਦਾਲ ਵਿੱਚ ਇੱਕ ਮਹਾਂ ਰੈਲੀ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ ਔਰਤਾਂ ਨੇ ਵੀ ਭਾਗ ਲਿਆ। ਜ਼ਿਕਰਯੋਗ ਹੈ ਕਿ ਇਸ ਮਹਾਂ ਰੈਲੀ ਵਿਚ ਔਰਤਾਂ ਵੱਲੋਂ ਹੀ ਸਟੇਜ ਸੰਚਾਲਨ ਦਾ ਸਾਰਾ ਸੁਭਾ ਪ੍ਰਬੰਧ ਸੰਭਾਲਿਆ ਗਿਆ।
ਇਸ ਮੌਕੇ ਔਰਤਾਂ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਮੋਦੀ ਇਹ ਗੱਲ ਨਹੀਂ ਕਹਿ ਸਕੇਗਾ ਕਿ ਇਹ ਮੁੱਠੀ ਭਰ ਲੋਕ ਹਨ ਕਿਉਕਿ ਹੁਣ ਬੀਬੀਆਂ ਵੀ ਆਪਣੇ ਕਿਸਾਨ ਭਰਾਵਾਂ ਦੇ ਨਾਲ ਆ ਗਈਆਂ ਹਨ ਤੇ ਹੁਣ ਇਸੇ ਤਰ੍ਹਾਂ ਵੱਡੇ-ਵੱਡੇ ਇਕੱਠ ਵੇਖਣ ਨੂੰ ਮਿਲਣਗੇ। ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਅੱਜ ਦਾ ਇਹ ਜੋ ਪ੍ਰੋਗਰਾਮ ਹੈ ਇਹ ਦਰਅਸਲ ਔਰਤਾਂ ਦੀ ਕਨਵੈਨਸ਼ਨ ਹੈ ਅਤੇ ਉਹ ਚਾਹੁੰਦੇ ਹਨ ਕਿ ਵੱਧ ਤੋਂ ਵੱਧ ਔਰਤਾਂ ਕਿਸਾਨ ਸੰਘਰਸ਼ ਵਿਚ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਉਣ ਅਤੇ ਅੰਦੋਲਨ ਵਿੱਚ ਏਕ ਆਗੂ ਵਜੋਂ ਉੱਭਰ ਕੇ ਸਾਹਮਣੇ ਆਉਣ। ਉਨ੍ਹਾਂ ਕਿਹਾ ਕਿ 27 ਤਰੀਕ ਨੂੰ ਪੂਰੇ ਭਾਰਤ ਵਿਚ ਸੰਯੁਕਤ ਮੋਰਚੇ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੌਤ ਤੋਂ ਬਾਅਦ 28 ਤਰੀਕ ਨੂੰ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਡੀਸੀ ਦਫਤਰਾਂ ਦੇ ਮੂਹਰੇ ਵੀ ਧਰਨਾ ਦਿੱਤਾ ਜਾਵੇਗਾ।