ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਕਰੀਬ 1.50 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਇਹ ਸੋਨਾ ਦੁਬਈ ਤੋਂ ਭਾਰਤ ਤਸਕਰੀ ਕੀਤਾ ਜਾ ਰਿਹਾ ਸੀ। ਅਧਿਕਾਰੀਆਂ ਨੇ ਸੋਨਾ ਜ਼ਬਤ ਕਰਕੇ ਸੋਨਾ ਲਿਆਉਣ ਵਾਲੇ ਵਿਅਕਤੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਬੀਤੇ ਦਿਨ ਦੁਬਈ ਤੋਂ ਸਪਾਈਸ ਜੈੱਟ ਦੀ ਫਲਾਈਟ ਰਾਹੀਂ ਅੰਮ੍ਰਿਤਸਰ ਪਹੁੰਚਿਆ ਸੀ। ਕਸਟਮ ਵਿਭਾਗ ਦੀ ਜਾਂਚ ਦੌਰਾਨ ਉਨ੍ਹਾਂ ਨੂੰ ਇੱਕ ਯਾਤਰੀ ‘ਤੇ ਸ਼ੱਕ ਹੋਇਆ। ਜਦੋਂ ਯਾਤਰੀ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਉਸ ਦੇ ਅੰਡਰਗਾਰਮੈਂਟਸ ਵਿੱਚੋਂ ਸੋਨੇ ਦੀ ਪੇਸਟ ਬਰਾਮਦ ਹੋਈ। ਜਿਸ ਦਾ ਭਾਰ 2.64 ਕਿਲੋ ਸੀ।
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ 2 ਕਾਰਾਂ ਵਿਚਾਲੇ ਹੋਈ ਟੱ.ਕਰ, ਹਾ.ਦਸੇ ‘ਚ ਕਾਰੋਬਾਰੀ ਦੀ ਹੋਈ ਦ.ਰਦ.ਨਾ.ਕ ਮੌ.ਤ
ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਕਤ ਯਾਤਰੀ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸਦੇ ਅੰਡਰਵੀਅਰ ‘ਤੇ ਲੱਗਾ ਪੇਸਟ ਸਾਫ਼ ਕੀਤਾ ਗਿਆ। ਇਸ ‘ਚੋਂ ਕਰੀਬ 2 ਕਿਲੋ ਸੋਨਾ ਮਿਲਿਆ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 1.50 ਕਰੋੜ ਰੁਪਏ ਹੈ।
ਵੀਡੀਓ ਲਈ ਕਲਿੱਕ ਕਰੋ -: