ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ‘ਚ ਕਾਨੂੰਨ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ। ਜਿਲ੍ਹਾ ਗੁਰਦਾਸਪੁਰ ਦੇ ਪਿੰਡ ਖੋਖਰ ਵਿਖੇ ਦਿਨ-ਦਿਹਾੜੇ ਗੋਲੀਆਂ ਚੱਲ ਗਈਆਂ। ਗੋਲੀਆਂ ਚੱਲਣ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।
ਇਸ ਵਿਵਾਦ ‘ਚ ਗੋਲੀ ਮਾਰ ਕੇ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ 50 ਸਾਲਾ ਵਜੋਂ ਹੋਈ ਹੈ। ਬਲਵਿੰਦਰ ਸਿੰਘ ਦੀ ਮੌਕੇ’ ਤੇ ਹੀ ਮੌਤ ਹੋ ਗਈ। ਇਹ ਵੀ ਸੂਚਨਾ ਮਿਲੀ ਹੈ ਕਿ ਬਲਜੀਤ ਸਿੰਘ ਦੀ ਪਤਨੀ ਮਨਜੀਤ ਕੌਰ ਅਤੇ ਉਸ ਦਾ ਭਤੀਜਾ ਗੁਰਪ੍ਰੀਤ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਅਮਰੀਕਾ ਦੀ ਸੰਸਥਾ SGPC ਨੂੰ Pfizer ਦੀਆਂ ਦੇਣਾ ਚਾਹੁੰਦੀ ਹੈ 10 ਲੱਖ ਡੋਜ਼ ਪਰ ਕੇਂਦਰ ਨਹੀਂ ਦੇ ਰਿਹਾ ਇਜਾਜ਼ਤ : ਬੀਬੀ ਜਗੀਰ ਕੌਰ
ਦੋਵਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੋਲੀ ਚਲਾਉਣ ਵਾਲਾ ਪੇਸ਼ੇ ਤੋਂ ਵਕੀਲ ਹੈ ਤੇ ਆਪਸ ‘ਚ ਉਨ੍ਹਾਂ ਦੀ ਰਿਸ਼ਤੇਦਾਰੀ ਹੈ।
ਇਹ ਵੀ ਪੜ੍ਹੋ : ਕਾਂਗਰਸ ‘ਚ ਹੋਈ ਗੜਬੜੀ ਨੂੰ ਸੁਲਝਾਉਣ ਲਈ ਹਾਈਕਮਾਨ ਵੱਲੋਂ ਗਠਿਤ ਕੀਤੀ ਗਈ 3 ਮੈਂਬਰੀ ਕਮੇਟੀ , ਪਹਿਲੀ ਮੀਟਿੰਗ ਅੱਜ