ਪੰਜਾਬ ਸਰਕਾਰ ਨੇ 350 ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਪ੍ਰਾਜੈਕਟ 31 ਜਨਵਰੀ 2025 ਤੱਕ ਪੂਰਾ ਹੋ ਜਾਵੇਗਾ। ਅਪਗ੍ਰੇਡ ਕੀਤੇ ਗਏ ਕੇਂਦਰਾਂ ਵਿੱਚ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ 1000 ਆਂਗਣਵਾੜੀ ਕੇਂਦਰ ਬਣਾਉਣੇ ਹਨ। ਹਰੇਕ ਆਂਗਣਵਾੜੀ ਕੇਂਦਰ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਸਹੀ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀ ਅਤੇ ਲੱਕੜ ਦਾ ਕੰਮ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਰੇਗਾ ਸਕੀਮ ਤਹਿਤ ਪੇਂਡੂ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ। 53 ਆਂਗਣਵਾੜੀ ਕੇਂਦਰ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜਿਸ ਨਾਲ ਪੰਜਾਬ ਵਿਚ ਉੱਚ ਗੁਣਵੱਤਾ ਵਾਲੀਆਂ ਸਹੂਲਤਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਨ੍ਹਾਂ ਪ੍ਰਾਜੈਕਟਾਂ ਦੇ ਮਹੱਤਵ ਨੂੰ ਦੱਸਦੇ ਹੋਏ ਮੰਤਰੀ ਨੇ ਕਿਹਾ ਕਿ ਇਹ ਪਹਿਲ ਬੱਚਿਆਂ ਤੇ ਮਾਤਾਵਾਂ ਲਈ ਪੋਸ਼ਣ ਅਤੇ ਦੇਖਭਾਲ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਕੇ ਉਨ੍ਹਾਂ ਦੇ ਸਮੁੱਚੀ ਵਿਕਾਸ ਨੂੰ ਯਕੀਨੀ ਕਰੇਗੀ।
ਇਹ ਵੀ ਪੜ੍ਹੋ : ਇਸ ਦਿਨ ਹੋਵੇਗਾ ਪੰਜਾਬ ਬੰਦ, ਕਿਸਾਨਾਂ ਨੇ ਕਰ ਦਿੱਤਾ ਐਲਾਨ, ਜਾਣੋ ਕਾਹਦੀ ਦਿੱਤੀ ਖੁੱਲ੍ਹ
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਪਲੇਅ ਸਕੂਲਾਂ ਲਈ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਹਨ। ਨੀਤੀ ਮੁਤਾਬਕ 16 ਮਾਪਦੰਡ ਤੈਅ ਕੀਤੇ ਗਏ ਹਨ, ਜਿਸ ਦੀ ਪਾਲਣਾ ਸਾਰਿਆਂ ਨੂੰ ਕਰਨੀ ਪਵੇਗੀ। ਇਸ ਦੇ ਨਾਲ ਹੀ ਪਲੇਅ ਸੈਂਟਰ ਬਿਨਾਂ ਰਜਿਸਟ੍ਰੇਸ਼ਨ ਦੇ ਨਹੀਂ ਚੱਲ ਸਕਣਗੇ।
ਵੀਡੀਓ ਲਈ ਕਲਿੱਕ ਕਰੋ -:
