ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਤੱਕ ਕੂਚ ਕਰਨਗੇ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਅਸੀਂ 7 ਦਸੰਬਰ ਨੂੰ ਗੱਲਬਾਤ ਲਈ ਸਮਾਂ ਦਿੱਤਾ ਸੀ ਪਰ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਹੁਣ ਕਿਸਾਨਾਂ ਨੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ।
ਕਿਸਾਨਾਂ ਦੇ ਕੂਚ ਨੂੰ ਲੈ ਕੇ ਹਰਿਆਣਾ ਪੁਲਿਸ ਅਲਰਟ ‘ਤੇ ਹੈ। ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਪੁਲ ਦੇ ਉੱਪਰ ਅਤੇ ਹੇਠਾਂ ਲਗਭਗ 1000 ਸਿਪਾਹੀ ਤਾਇਨਾਤ ਕੀਤੇ ਹਨ। 3 ਵਾਟਰ ਕੈਨਨ ਗੱਡੀਆਂ ਪਾਰਕ ਕੀਤੀਆਂ। ਅੱਥਰੂ ਗੈਸ ਦੇ ਗੋਲਿਆਂ ਦੇ ਡੱਬੇ ਵੀ ਰੱਖੇ ਗਏ ਹਨ। ਪੁਲਿਸ ਵੱਲੋਂ ਸੜਕ ‘ਤੇ ਨੁਕੀਲੀਆਂ ਕਿੱਲਾਂ ਲਗਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਹੋਵਗਾ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਕਮੀਸ਼ਨ ਨੇ ਬੁਲਾਈ ਪ੍ਰੈਸ ਕਾਨਫਰੰਸ
ਕਿਸਾਨਾਂ ਵੱਲੋਂ 3 ਐਂਬੂਲੈਂਸਾਂ ਤੋਂ ਇਲਾਵਾ 4 ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸਾਨਾਂ ਨੇ ਅੱਥਰੂ ਗੈਸ ਦੇ ਗੋਲਿਆਂ ਨਾਲ ਨਜਿੱਠਣ ਲਈ 500 ਮੀਟਰ ਦੇ ਘੇਰੇ ਵਿੱਚ ਪਾਣੀ ਦੇ ਟੈਂਕਰ ਅਤੇ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: