ਪੰਜਾਬ ਦੇ ਮੁੱਖ ਮੰਤਰੀ ਦੀ “ਸਾਰਿਆਂ ਲਈ ਘਰ” ਸਬੰਧੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2021-22 ਲਈ 1050.9 ਲੱਖ ਰੁਪਏ ਦੀ ਸਾਲਾਨਾ ਸਮਰੱਥਾ ਨਿਰਮਾਣ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਪ੍ਰਵਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ 19ਵੀਂ ਸੂਬਾ ਪੱਧਰੀ ਮਨਜ਼ੂਰੀ-ਕਮ-ਨਿਗਰਾਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਯੋਗ ਲਾਭਪਾਤਰੀਆਂ ਨੂੰ 52 ਰਿਹਾਇਸ਼ੀ ਇਕਾਈਆਂ ਦੀ ਵਿਕਰੀ ਨੂੰ ਵੀ ਹਰੀ ਝੰਡੀ ਦਿੱਤੀ ਹੈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਸਰਵਜੀਤ ਸਿੰਘ ਅਤੇ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਕੇ.ਏ.ਪੀ. ਸਿਨ੍ਹਾ ਅਤੇ ਸੀ.ਏ. ਪੁੱਡਾ ਸ੍ਰੀ ਮਾਲਵਿੰਦਰ ਸਿੰਘ ਜੱਗੀ ਹਾਜ਼ਰ ਸਨ। ਇਸ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਉਹਨਾਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਹੈ