ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਡਿਪੋਰਟੇਸ਼ਨ ਦੀ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਭਲਕੇ ਯਾਨੀ ਸ਼ਨੀਵਾਰ ਨੂੰ ਦੂਜਾ ਏਅਰਕ੍ਰਾਫਟ ਕਰੀਬ 119 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇਗਾ। ਇਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਨੌਜਵਾਨ ਹਨ। ਇਸ ਗਰੁੱਪ ਵਿੱਚ ਕੁੱਲ 67 ਪੰਜਾਬੀ ਨੌਜਵਾਨ ਸ਼ਾਮਲ ਹਨ। ਅੰਦਾਜ਼ਾ ਹੈ ਕਿ ਉਕਤ ਜਹਾਜ਼ ਕੱਲ੍ਹ ਯਾਨੀ ਸ਼ਨੀਵਾਰ ਸਵੇਰੇ 10 ਤੋਂ 11 ਵਜੇ ਦੇ ਕਰੀਬ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚ ਜਾਵੇਗਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡਿਪੋਰਟ ਕੀਤੇ ਗਏ ਭਾਰਤੀਆਂ ਵਿਚ 67 ਪੰਜਾਬੀ, 33 ਹਰਿਆਣਵੀ, 8 ਗੁਜਰਾਤੀ, 3 ਉੱਤਰ ਪ੍ਰਦੇਸ਼, 2 ਮਹਾਰਾਸ਼ਟਰ, 2 ਰਾਜਸਥਾਨ, 2 ਯਾਤਰੀ ਗੋਆ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਇਕ-ਇਕ ਯਾਤਰੀ ਸ਼ਾਮਲ ਹੈ। ਫਿਲਹਾਲ ਇਸ ਸਬੰਧੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਵੱਲੋਂ ਕੋਈ ਬਿਆਨ ਜਾਂ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਫਰਵਰੀ ਨੂੰ ਸੀ-17 ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਉਤਰਿਆ ਸੀ, ਜਿਨ੍ਹਾਂ ਨੂੰ ਉਥੋਂ ਵ੍ਹਾਈਟ ਪਾਸਪੋਰਟ ਰਾਹੀਂ ਭਾਰਤ ਭੇਜਿਆ ਗਿਆ ਸੀ। ਹਾਲਾਂਕਿ ਇਸ ਵਾਰ ਚਰਚਾ ਇਹ ਹੈ ਕਿ ਜਹਾਜ਼ ਭਾਰਤੀ ਹੈ, ਜਿਸ ਵਿਚ ਉਕਤ ਵਿਅਕਤੀਆਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਫਿਲਹਾਲ ਇਸ ਸਬੰਧੀ ਸਰਕਾਰੀ ਪੱਧਰ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਅਮਰੀਕੀ ਫੌਜੀ ਜਹਾਜ਼ ਭਾਰਤੀ ਸਮੇਂ ਮੁਤਾਬਕ 4 ਫਰਵਰੀ ਨੂੰ ਸਵੇਰੇ 3 ਵਜੇ ਸੈਨ ਐਂਟੋਨੀਓ, ਅਮਰੀਕਾ ਲਈ ਰਵਾਨਾ ਹੋਇਆ ਸੀ। ਇਹ ਪਹਿਲੀ ਵਾਰ ਹੈ ਜਦੋਂ ਅਮਰੀਕਾ ਨੇ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਫੌਜੀ ਜਹਾਜ਼ਾਂ ਦੀ ਵਰਤੋਂ ਕੀਤੀ ਹੈ। ਅਮਰੀਕੀ ਹਵਾਈ ਫੌਜ ਦਾ ਜਹਾਜ਼ ਕਰੀਬ ਸਾਢੇ 3 ਘੰਟੇ ਬਾਅਦ ਵਾਪਸ ਪਰਤਿਆ।
ਇਹ ਵੀ ਪੜ੍ਹੋ : ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਅਹਿਮ ਬੈਠਕ, MSP ਸਣੇ ਕਿਸਾਨਾਂ ਦੀਆਂ ਹੋਰ ਮੰਗਾਂ ‘ਤੇ ਹੋਵੇਗੀ ਚਰਚਾ
ਇਸ ਤੋਂ ਪਹਿਲਾਂ ਵੱਖ-ਵੱਖ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕਾ ਨੇ ਕੁੱਲ 205 ਗੈਰ-ਕਾਨੂੰਨੀ ਭਾਰਤੀਆਂ ਨੂੰ ਦੇਸ਼ ਨਿਕਾਲੇ ਲਈ ਮਾਰਕ ਕੀਤਾ ਹੈ। ਇਨ੍ਹਾਂ ਨੂੰ ਭਾਰਤ ਭੇਜਿਆ ਜਾਵੇਗਾ। 186 ਭਾਰਤੀਆਂ ਨੂੰ ਡਿਪੋਰਟ ਕਰਨ ਦੀ ਸੂਚੀ ਵੀ ਸਾਹਮਣੇ ਆਈ ਹੈ। ਜਦੋਂ ਜਹਾਜ਼ ਉਤਰਿਆ, ਤਾਂ ਇਹ ਖੁਲਾਸਾ ਹੋਇਆ ਕਿ ਉਕਤ ਬੈਚ ਵਿਚ ਸਿਰਫ 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਗਲੋਬਮਾਸਟਰ ਨੂੰ ਭਾਰਤ ਭੇਜਣ ‘ਤੇ ਲਗਭਗ 6 ਕਰੋੜ ਰੁਪਏ ਦਾ ਖਰਚਾ ਆਇਆ।
ਵੀਡੀਓ ਲਈ ਕਲਿੱਕ ਕਰੋ -:
