ਮੋਗਾ ਦੇ ਨਾਲ ਲੱਗਦੇ ਕਸਬੇ ਲੰਡੇਕੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਇੱਕ 11ਵੀਂ ਜਮਾਤ ਦੇ ਵਿਦਿਆਰਥੀ ਦੇ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਸਪ੍ਰੀਤ ਜੱਸੂ ਵਜੋਂ ਹੋਈ ਹੈ। ਪੁਲਿਸ ਨੇ ਦੇਰ ਰਾਤ ਉਸ ਦੀ ਲਾਸ਼ ਨਹਿਰ ‘ਚੋਂ ਬਰਾਮਦ ਕੀਤੀ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜੱਸੂ ਕੱਲ੍ਹ ਦੁਪਹਿਰ ਦੋ ਵਜੇ ਸਕੂਲ ਦੀ ਛੁੱਟੀ ਤੋਂ ਬਾਅਦ ਘਰ ਨਹੀਂ ਪਹੁੰਚਿਆ ਸੀ। ਪਰਿਵਾਰਕ ਮੈਂਬਰਾਂ ਨੇ ਭਾਲ ਸ਼ੁਰੂ ਕੀਤੀ। ਫਿਰ ਰਾਤ ਨੂੰ ਬੱਚਿਆਂ ਨੇ ਦੱਸਿਆ ਕਿ ਜੱਸੂ ਨਹਿਰ ‘ਚ ਨਹਾਉਣ ਗਿਆ ਸੀ ਅਤੇ ਉਹ ਉਥੇ ਡੁੱਬ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਇਸ ਸਬੰਧੀ ਸੂਚਿਤ ਕੀਤਾ।
ਇਹ ਵੀ ਪੜ੍ਹੋ : ਹਿਮਾਚਲ ਦਾ ਮੀਂਹ ਹੁਣ ਪੰਜਾਬ ‘ਚ ਮਚਾਏਗਾ ਤ.ਬਾ.ਹੀ ! ਇੱਕ ਦਮ ਉੱਤੇ ਚੜ੍ਹਿਆ ਘੱਗਰ ਦਰਿਆ ਦਾ ਪਾਣੀ
ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੇਰ ਰਾਤ ਉਸ ਦੀ ਲਾਸ਼ ਨਹਿਰ ‘ਚੋਂ ਬਾਹਰ ਕੱਢਿਆ। ਉਨ੍ਹਾਂ ਨੇ ਲਾਸ਼ ਦੀ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਕੀਤੀ ਤੇ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜੱਸੂ ਦਾ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਜੱਸੂ ਆਪਣਾ ਬੈਗ ਲੈ ਕੇ ਘਰ ਵੱਲ ਆ ਰਿਹਾ ਸੀ ਕਿ ਅਚਾਨਕ ਉਹ ਰਸਤੇ ਵਿੱਚ ਨਹਿਰ ਵੱਲ ਮੁੜ ਗਿਆ ਅਤੇ ਉਸ ਤੋਂ ਬਾਅਦ ਉਹ ਘਰ ਨਹੀਂ ਆਇਆ ਅਤੇ ਉਸਦੀ ਲਾਸ਼ ਘਰ ਪਹੁੰਚੀ।
ਵੀਡੀਓ ਲਈ ਕਲਿੱਕ ਕਰੋ -: