ਫਰੀਦਕੋਟ : ਸਾਲ 2015 ‘ਚ ਬਰਗਾੜੀ ਬੇਅਦਬੀ ਮਾਮਲੇ ‘ਚ ਅਪਮਾਨਜਨਕ ਪੋਸਟਰ ਲਗਾਉਣ ਦੇ ਕੇਸ ‘ਚ ਸ਼ਾਮਲ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਦੋ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਾ ਹੈ।
ਮੁਲਜ਼ਮਾਂ ਦੀ ਪਛਾਣ ਸ਼ਕਤੀ ਸਿੰਘ ਅਤੇ ਰਣਜੀਤ ਸਿੰਘ ਭੋਲਾ ਵਜੋਂ ਹੋਈ ਹੈ ਤੇ ਫਰੀਦਕੋਟ ਦੀ ਅਦਾਲਤ ਨੇ ਉਨ੍ਹਾਂ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਇਸ ਤੋਂ ਪਹਿਲਾਂ SIT ਨੇ ਬੇਅਦਬੀ ਮਾਮਲੇ ‘ਚ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਵਿਚੋਂ 2 ਸੁਖਜਿੰਦਰ ਸਿੰਘ ਉਰਫ ਸੰਨੀ ਅਤੇ ਬਲਜੀਤ ਸਿੰਘ ਕੋਰੋਨਾ ਪਾਜੀਟਿਵ ਪਾਏ ਗਏ, ਜਿਨ੍ਹਾਂ ਦਾ ਫਰੀਦਕੋਟ ਮੈਡੀਕਲ ਕਾਲਜ ਵਿਖੇ ਇਲਾਜ ਚੱਲ ਰਿਹਾ ਹੈ।
ਪਹਿਲੇ ਦੋ ਮਾਮਲਿਆਂ ‘ਚ ਗ੍ਰਿਫਤਾਰ ਇਨ੍ਹਾਂ ਸਾਰੇ ਛੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ ਹੈ। ਅੱਜ ਨਵੇਂ ਮਾਮਲੇ ‘ਚ ਪੁਲਿਸ ਰਿਮਾਂਡ ਲੈਣ ਵਾਲੀ ਟੀਮ ਦੀ ਅਗਵਾਈ ਐਸ ਆਈ ਟੀ ਦੇ ਮੈਂਬਰ ਏ ਆਈ ਜੀ ਰਾਜਿੰਦਰ ਸਿੰਘ ਸੋਹਲ ਕਰ ਰਹੇ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪੁਲਿਸ ਨੇ ਪਹਿਲਾਂ ਗ੍ਰਿਫਤਾਰ ਕੀਤੇ 6 ਵਿਚੋਂ 2 ਮੁਲਜ਼ਮਾਂ ਨੁੰ ਹੁਣ ਬੇਅਦਬੀ ਬਾਰੇ ਪੋਸਟਰ ਲਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ ਜਿਹਨਾਂ ਵਿਚ ਸ਼ਕਤੀ ਸਿੰਘ ਤੇ ਰਣਜੀਤ ਸਿੰਘ ਸ਼ਾਮਲ ਹਨ। ਸ਼ਕਤੀ ਸਿੰਘ ਤੇ ਰਣਜੀਤ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਉਨ੍ਹਾਂ ਨੂੰ ਦੋ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬਲਬੀਰ ਸਿੱਧੂ ਨੇ ਕਿਸਾਨ ਪ੍ਰਦਰਸ਼ਨਕਾਰੀਆਂ ਨੂੰ ਕੋਵਿਡ-19 ਮਹਾਂਮਾਰੀ ਦਰਮਿਆਨ ਵੱਡੇ ਇਕੱਠਾਂ ਤੋਂ ਬਚਣ ਦੀ ਕੀਤੀ ਅਪੀਲ