ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੀ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਦੋਵੇਂ ਭਰਾ ਘਰ ਤੋਂ ਖੇਡਣ ਗਏ ਸੀ ਅਤੇ ਇਹ ਅਣਹੋਣੀ ਵਾਪਰ ਗਈ। ਦੋਵਾਂ ਬੱਚਿਆਂ ਦੀ ਉਮਰ 8 ਤੇ 9 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਸ ਦੇ ਦੋਵੇਂ ਭਤੀਜੇ ਬੀਤੀ ਸ਼ਾਮ ਘਰੋਂ ਇਲਾਕੇ ਦੇ ਬੱਚਿਆਂ ਨਾਲ ਖੇਡਣ ਲਈ ਨਿਕਲੇ ਸਨ। ਪਰ ਦੇਰ ਰਾਤ ਤੱਕ ਉਹ ਘਰ ਵਾਪਸ ਨਹੀਂ ਆਏ। ਇਸ ਤੋਂ ਬਾਅਦ ਉਨ੍ਹਾਂ ਨੇ ਬੱਚਿਆਂ ਦੀ ਭਾਲ ਸ਼ੁਰੂ ਕੀਤੀ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਨੌਜਵਾਨ ਨੇ ਨ.ਸ਼ੇ ਦੀ ਹਾਲਤ ‘ਚ ਸੜਕ ‘ਤੇ ਮਚਾਇਆ ਹੰਗਾਮਾ, ਪੁਲਿਸ ਨੇ ਕੀਤਾ ਕਾਬੂ
ਸੋਮਵਾਰ ਸਵੇਰੇ ਜਦੋਂ ਉਹ ਪਿਓਰੀ ਫਾਟਕ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਨਤਮਸਤਕ ਹੋਣ ਲਈ ਗਿਆ ਤਾਂ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਗੁਰਦੁਆਰਾ ਸਾਹਿਬ ਦੇ ਨੇੜੇ ਸਥਿਤ ਸਰੋਵਰ ‘ਚ ਤੈਰ ਰਹੀਆਂ ਸਨ। ਦੂਜੇ ਪਾਸੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: