ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪਿੰਡਾਂ ਵਿੱਚ ਹਲਚਲ ਮਚ ਗਈ ਹੈ। ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲੱਗੀ ਸੀ। ਇਸ ਮਾਮਲੇ ‘ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ।
ਇਹ ਵੀ ਪੜ੍ਹੋ : ਹਰਿਆਣਾ ਚੋਣਾਂ ਵਿਚਾਲੇ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ ! ਚੋਣ ਕਮਿਸ਼ਨ ਨੇ ਦਿੱਤੀ ਪੈਰੋਲ ਨੂੰ ਮਨਜ਼ੂਰੀ
ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿੱਚ ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਾਉਣ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ- ਰਿਪੋਰਟ ਆਉਣ ਤੋਂ ਬਾਅਦ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਡੇਰਾ ਬਾਬਾ ਨਾਨਕ ਦੇ ਏਡੀਸੀ ਅਤੇ ਐਸਡੀਐਮ ਨੂੰ ਸੌਂਪ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: