ਮੋਗਾ ਦੇ SSP ਦੀਆਂ ਹਦਾਇਤਾਂ ’ਤੇ ਨਸ਼ਾ ਛੁਡਾਊ ਮੁਹਿੰਮ ਚਲਾਈ ਗਈ ਸੀ। ਇਸ ਦੇ ਤਹਿਤ ਬੁੱਧਵਾਰ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਕਿਸੇ ਮੁਖਬਰ ਦੀ ਸੂਚਨਾ ‘ਤੇ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ DSP ਹਰਿੰਦਰ ਸਿੰਘ ਡੋਡ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਅਲੀਕੇ ਦੇ ਰਹਿਣ ਵਾਲੇ ਦਲਜੀਤ ਸਿੰਘ ਅਤੇ ਕੁਲਵੰਤ ਸਿੰਘ ਨਸ਼ਾ ਤਸਕਰ ਹਨ। ਇਸ ਸਮੇਂ ਦੋਵੇਂ ਮੋਗਾ ਵੱਲ ਆ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਖੋਸਾ ਪਾਂਡੋ ‘ਚ ਨਾਕਾਬੰਦੀ ਦੌਰਾਨ ਬਿਨਾਂ ਨੰਬਰ ਪਲੇਟ ਵਾਲੇ ਦੋ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ।
ਇਹ ਵੀ ਪੜ੍ਹੋ : ਬਦਲਦੇ ਮੌਸਮ ਕਾਰਨ ਹੋ ਸਕਦੀ ਹੈ ਐਲਰਜੀ ਦੀ ਸਮੱਸਿਆ, ਇਨ੍ਹਾਂ ਤੋਂ ਬਚਣ ਲਈ ਅਪਣਾਓ 5 ਆਸਾਨ ਘਰੇਲੂ ਨੁਸਖੇ
ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਖ਼ਿਲਾਫ਼ ਥਾਣਾ ਸਦਰ ਵਿੱਚ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: