ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਦੋ ਹਵਾਲਾ ਓਪਰੇਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਗ਼ੈਰ-ਕਾਨੂੰਨੀ ਵਿੱਤੀ ਲੈਣ-ਦੇਣ ਵਿੱਚ ਸ਼ਾਮਲ ਸਨ। ਪੁਲਿਸ ਥਾਣਾ ਘਰਿੰਡਾ ਵੱਲੋਂ 561 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਤਫ਼ਤੀਸ਼ ਦੌਰਾਨ ਇਹ ਗ੍ਰਿਫ਼ਤਾਰੀ ਹੋਈ ਹੈ, ਜਿਸ ਤੋਂ ਮੁਲਜ਼ਮਾਂ ਦੇ ਹਵਾਲਾ ਨੈੱਟਵਰਕ ਨਾਲ ਜੁੜੇ ਹੋਣ ਦਾ ਖੁਲਾਸਾ ਹੋਇਆ ਹੈ।
ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਸੂਚਨਾ ਅਨੁਸਾਰ ਪੁਲਿਸ ਨੂੰ ਪਹਿਲਾਂ ਸੂਚਨਾ ਸੀ ਕਿ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਾ ਤਸਕਰੀ ਲਈ ਹਵਾਲਾ ਰਾਹੀਂ ਪੈਸੇ ਭੇਜੇ ਜਾ ਰਹੇ ਹਨ। ਜਦੋਂ ਪੁਲਿਸ ਨੇ 561 ਗ੍ਰਾਮ ਹੈਰੋਇਨ ਬਰਾਮਦ ਕੀਤੀ ਤਾਂ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਵਿੱਤੀ ਸਹਾਇਤਾ ਦਿੰਦੇ ਸਨ ਬਲਕਿ ਹਵਾਲਾ ਰਾਹੀਂ ਇਨ੍ਹਾਂ ਲੈਣ-ਦੇਣ ਨੂੰ ਛੁਪਾਉਣ ਦੀ ਕੋਸ਼ਿਸ਼ ਵੀ ਕਰ ਰਹੇ ਸਨ।
ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ, ਜਿੱਥੋਂ ਭਾਰੀ ਮਾਤਰਾ ‘ਚ ਨਕਦੀ ਅਤੇ ਹੋਰ ਅਹਿਮ ਸਬੂਤ ਬਰਾਮਦ ਹੋਏ। ਜਿਸ ਵਿੱਚ ਪੁਲਿਸ ਨੇ 17,60,000 ਰੁਪਏ, 4,000 ਅਮਰੀਕੀ ਡਾਲਰ ਅਤੇ ਇੱਕ ਲੈਪਟਾਪ ਜ਼ਬਤ ਕੀਤਾ ਹੈ, ਜਿਸ ਵਿੱਚ ਲੈਣ-ਦੇਣ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀਆਂ ਦਾ ਫੀਡ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਪੁਲਿਸ ਤੇ 2 ਬ.ਦਮਾ.ਸ਼ਾਂ ਵਿਚਾਲੇ ਹੋਈ ਫਾ.ਇਰਿੰ.ਗ, ਗੋ.ਲੀ ਲੱਗਣ ਕਾਰਨ ਦੋਵੇਂ ਬ.ਦਮਾ.ਸ਼ ਹੋਏ ਜ਼ਖਮੀ
ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ, ਉਨ੍ਹਾਂ ਦੇ ਵਿੱਤੀ ਸਮਰਥਕਾਂ ਅਤੇ ਸਾਥੀਆਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਹਵਾਲਾ ਫਾਈਨਾਂਸਿੰਗ ਨੂੰ ਜੜ੍ਹੋਂ ਪੁੱਟਣਾ ਬਹੁਤ ਜ਼ਰੂਰੀ ਹੈ। ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਇਸ ਗੈਰ-ਕਾਨੂੰਨੀ ਧੰਦੇ ‘ਚ ਜੋ ਵੀ ਸ਼ਾਮਲ ਹੋਇਆ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਵੀਡੀਓ ਲਈ ਕਲਿੱਕ ਕਰੋ -:
























