ਤਰਨ ਤਾਰਨ ਦੇ ਪਿੰਡ ਹਰੀਕੇ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੋ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਵਿੱਚ 2 ਨੌਜਵਾਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਰਾਹਗੀਰਾਂ ਵੱਲੋਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

2 motorcycles collided
ਮਿਲੀ ਜਾਣਕਾਰੀ ਅਨੁਸਾਰ ਬੁਲੇਟ ਮੋਟਰਸਾਈਕਲ ਅਤੇ ਸਪਲੈਂਡਰ ਮੋਟਰਸਾਈਕਲ ਆਹਮੋ-ਸਾਹਮਣੇ ਤੋਂ ਆ ਰਹੇ ਸੀ। ਇਸ ਦੌਰਾਨ ਅਚਾਨਕ ਮੋਟਰਸਾਈਕਲ ਦੇ ਅੱਗੇ ਕੁੱਤਾ ਆ ਗਿਆ, ਜਿਸ ਕਾਰਨ ਸਪਲੈਂਡਰ ਮੋਟਰਸਾਈਕਲ ਬੁਲੇਟ ਮੋਟਰਸਾਈਕਲ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ 17 ਸਾਲ ਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਗੜ੍ਹਸ਼ੰਕਰ ‘ਚ ਧੁੰਦ ਕਾਰਨ ਵਾਪਰਿਆ ਹਾ.ਦਸਾ, ਬਿਸਤ-ਦੁਆਬ ਨਹਿਰ ‘ਚ ਡਿੱ.ਗੀ ਕਾਰ, ਚਾਲਕ ਦੀ ਹੋਈ ਮੌ.ਤ
ਮ੍ਰਿਤਕ ਨੌਜਵਾਨ ਦੀ ਪਛਾਣ ਰਾਜਨਪ੍ਰੀਤ ਸਿੰਘ (17) ਵਾਸੀ ਮਰਹਾਣਾ ਵਜੋਂ ਹੋਈ ਹੈ। ਉੱਥੇ ਹੀ 2 ਨੌਜਵਾਨ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਦੀ ਪਛਾਣ ਲਵਜੀਤ ਸਿੰਘ ਗੰਡੀਵਿੰਡ ਅਤੇ ਅੰਮ੍ਰਿਤਪਾਲ ਸਿੰਘ ਜੋਣੇਕੇ ਵਜੋਂ ਹੋਏ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਗੰਭੀਰ ਰੂਪ ਵਿੱਚ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਲਿਜਾਇਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚੀ। ਉਨ੍ਹਾਂ ਵੱਲੋਂ ਮਾਮਲੇ ‘ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
