ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਲੰਗ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਲੈਂਟਰ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਤਿੰਨ ਤੋਂ ਚਾਰ ਹੋਰ ਵਿਅਕਤੀ ਜ਼ਖਮੀ ਹੋ ਗਏ। ਅਚਾਨਕ ਵਾਪਰੀ ਇਸ ਘਟਨਾ ਤੋਂ ਬਾਅਦ ਪਰਿਵਾਰਾਂ ਦਾ ਰੋ-ਰੋ ਜੇ ਬੁਰਾ ਹਾਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਵਿੱਚ ਇੱਕ ਮਕਾਨ ਦੀ ਛੱਤ ਪਾਈ ਜਾ ਰਹੀ ਸੀ। ਕੰਮ ਦੌਰਾਨ ਅਚਾਨਕ ਲੈਂਟਰ ਥੱਲੇ ਵਾਲਾ ਗਾਰਡ ਗਿਰ ਗਿਆ ਜਿਸ ਕਰਕੇ ਪੂਰੀ ਛੱਤ ਢਹਿ ਗਈ। ਇਸ ਹਾਦਸੇ ਦੌਰਾਨ ਉੱਥੇ ਮਜ਼ਦੂਰੀ ਕਰ ਰਹੇ ਦੋ ਨੌਜਵਾਨ ਛੱਤ ਹੇਠਾਂ ਦੱਬ ਗਏ। ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਮਲਬਾ ਹਟਾਇਆ ਅਤੇ ਦੱਬੇ ਹੋਏ ਨੌਜਵਾਨਾਂ ਨੂੰ ਬਾਹਰ ਕੱਢਿਆ ਪਰ ਤਦ ਤੱਕ ਦੋਨੋਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ : ਖੰਭੇ ‘ਚ ਵੱ/ਜੀ ਫੁੱਲ ਸਪੀਡ ਨਾਲ ਆਉਂਦੀ ਕਾਰ, ਟਾਇਰ ਫਟਣ ਨਾਲ ਹੋਈ ਬੇਕਾਬੂ, ਬਣਿਆ ਫਿਲਮੀ ਸੀਨ
ਹਾਦਸੇ ਵਿੱਚ ਤਿੰਨ ਤੋਂ ਚਾਰ ਹੋਰ ਵਿਅਕਤੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੁੱਖਦਾਈ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਵੀ ਪਹੁੰਚ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਆਖਿਰਕਾਰ ਇਹ ਹਾਦਸਾ ਲਾਪਰਵਾਹੀ ਕਰਕੇ ਵਾਪਰਿਆ ਜਾਂ ਸੁਰੱਖਿਆ ਮਾਪਦੰਡਾਂ ਦੀ ਅਣਦੇਖੀ ਕਾਰਨ।
ਵੀਡੀਓ ਲਈ ਕਲਿੱਕ ਕਰੋ -:
























