ਮੁਹਾਲੀ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ। ਖਰੜ ਫਲਾਈਓਵਰ ਤੋਂ ਲੰਘਦੇ ਸਮੇਂ ਦੋ ਬਾਈਕ ਸਵਾਰਾਂ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਪਹਿਲਾਂ ਉਹ 11 ਕੇਵੀ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਏ। ਫਿਰ ਤਾਰਾਂ ਵਿੱਚ ਸਪਾਰਕਿੰਗ ਕਾਰਨ ਹੋਏ ਧਮਾਕੇ ਤੋਂ ਬਾਅਦ ਦੋਵੇਂ ਨੌਜਵਾਨ ਹੇਠਾਂ ਡਿੱਗ ਪਏ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਵੀਡੀਓ ਵਿੱਚ ਨੌਜਵਾਨ ਹੇਠਾਂ ਡਿੱਗਦੇ ਨਜ਼ਰ ਆ ਰਹੇ ਹਨ। ਹਾਦਸੇ ਸਮੇਂ ਆਵਾਜਾਈ ਆਮ ਵਾਂਗ ਚੱਲ ਰਹੀ ਸੀ। ਅਚਾਨਕ ਦੋ ਨੌਜਵਾਨ ਫਲਾਈਓਵਰ ਤੋਂ ਡਿੱਗ ਪਏ। ਰਾਹਗੀਰਾਂ ਵੱਲੋਂ ਉਹਨਾਂ ਨੂੰ ਖਰੜ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਹਨਾਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆਂ ਪੀੜਤਾਂ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਧ.ਮਾ/ਕੇ ਦੀ ਖ਼ਬਰ ‘ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ
ਵੀਡੀਓ ਲਈ ਕਲਿੱਕ ਕਰੋ -:
