ਕੈਨੇਡਾ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਤੇ ਪਰਿਵਾਰ ਦੇ ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਤਲਵਿੰਦਰ ਸਿੰਘ ਅਤੇ ਜਜ਼ਬੀਰ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨ ਤਾਰਨ ਦੇ ਮਾੜੀ ਗੌੜ ਸਿੰਘ ਤੇ ਐਲੋਵਾਲ ਦੇ ਰਹਿਣ ਵਾਲੇ ਸਨ।
ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ ਬ੍ਰਿਟਿਸ਼ ਕੋਲੰਬੀਆਂ ਵਿੱਚ ਟਰੱਕ ਐਕਸੀਡੈਂਟ ਵਾਪਰਿਆ ਸੀ। ਇਸ ਦੌਰਾਨ ਦੋਨਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਵੱਲੋਂ ਮ੍ਰਿਤਕ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।
ਪਿੰਡ ਮਾੜੀ ਗੌੌਰ ਸਿੰਘ ਵਿਖੇ ਤਲਵਿੰਦਰ ਸਿੰਘ ਗਿੱਲ ਦੀ ਪਿਤਾ ਨਰਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਤੋਂ ਸਾਢੇ ਚਾਰ ਸਾਲ ਪਹਿਲਾਂ ਉਹਨਾਂ ਦਾ ਬੇਟਾ ਬਾਹਰ ਗਿਆ ਸੀ। ਉਹ ਵਿਆਹਿਆ ਸੀ ਅਤੇ ਉਸ ਦਾ ਇੱਕ ਬੀਟਾ ਵੀ ਹੈ, ਉਹ ਵੀ ਉਹਨਾਂ ਦੇ ਨਾਲ ਬਾਹਰ ਰਹਿੰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਜਿਹੜਾ ਉਹਦੇ ਨਾਲ ਲੜਕੇ ਦੀ ਮੌਤ ਹੋਈ ਹੈ, ਉਹਨਾਂ ਦਾ ਮਾਸੀ ਦਾ ਲੜਕਾ ਹੈ।
ਇਹ ਵੀ ਪੜ੍ਹੋ : Nancy Grewal ਦੀ ਮੌ/ਤ ‘ਤੇ ਦੁੱਖੀ ਹੋਇਆ ਬਾਬਾ ਰਸੂਲਪੁਰ ! ਕਿਹਾ- “ਕਾ.ਤ/ਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ”
ਨਰਿੰਦਰਜੀਤ ਸਿੰਘ ਜੀ ਨੇ ਦੱਸਿਆ ਕਿ ਉਹਨਾਂ ਦੇ ਤਿੰਨ ਬੇਟੇ ਹਨ ਅਤੇ ਤਲਵਿੰਦਰ ਸਿੰਘ ਦਾ ਇੱਕ ਦੋ ਸਾਲ ਦਾ ਬੇਟਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਬੇਟੇ ਦੀ ਅੰਤਿਮ ਰਸਮਾਂ ਪੂਰੀਆਂ ਕਰ ਸਕਣ। ਇਸ ਦੌਰਾਨ ਪਿੰਡ ਦੇ ਲੋਕ ਅਤੇ ਸਾਕ ਸਬੰਧੀ ਪਰਿਵਾਰ ਨਾਲ ਅਫਸੋਸ ਕਰਨ ਪਹੁੰਚੇ।
ਵੀਡੀਓ ਲਈ ਕਲਿੱਕ ਕਰੋ -:
























