ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਥਾਣੇ ਵਿੱਚ ਤਾਇਨਾਤ ਇੱਕ ਏਐਸਆਈ ਉੱਤੇ ਦੋ ਨੌਜਵਾਨਾਂ ਨੇ ਗੰਭੀਰ ਦੋਸ਼ ਲਾਏ ਹਨ। ਪੀੜਤ ਨੌਜਵਾਨਾਂ ਨੇ ਏ.ਐੱਸ.ਆਈ ‘ਤੇ ਉਨ੍ਹਾਂ ਨੂੰ ਨਾਜਾਇਜ਼ ਹਿਰਾਸਤ ‘ਚ ਰੱਖਣ ਦੇ ਨਾਲ-ਨਾਲ ਕੁੱਟਮਾਰ, ਗਾਲੀ-ਗਲੋਚ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਲਾਏ ਹਨ। ਪੀੜਤਾਂ ਨੇ ਮਨੁੱਖੀ ਅਧਿਕਾਰ ਕਮਿਸ਼ਨ, ਡੀਜੀਪੀ ਪੰਜਾਬ ਅਤੇ ਐਸਐਸਪੀ ਕਪੂਰਥਲਾ ਨੂੰ ਵੀ ਸ਼ਿਕਾਇਤਾਂ ਭੇਜੀਆਂ ਹਨ। ਦੂਜੇ ਪਾਸੇ ਦੋਸ਼ੀ ਏ.ਐਸ.ਆਈ ਨੇ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਜਾਂਚ ਦੀ ਮੰਗ ਕੀਤੀ ਹੈ। ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਜ਼ੇਰੇ ਇਲਾਜ ਆਸ਼ੂ ਚੱਢਾ ਅਤੇ ਚੇਤਨ ਸ਼ਰਮਾ ਨੇ ਦੱਸਿਆ ਕਿ ਆਸ਼ੂ ਨੇ ਕਿਸੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣੀ ਸੀ, ਜਦੋਂ ਉਹ ਥਾਣੇ ਪੁੱਜੇ ਤਾਂ ਉਨ੍ਹਾਂ ਦੀ ਮੁਲਾਕਾਤ ਏਐਸਆਈ ਬਲਦੇਵ ਸਿੰਘ ਨਾਲ ਹੋਈ ਜੋ ਉਨ੍ਹਾਂ ਨੂੰ ਆਪਣੇ ਕਮਰੇ ਵਿੱਚ ਲੈ ਗਿਆ। ਉਨ੍ਹਾਂ ਦੀ ਗੱਲ ਸੁਣਨ ਤੋਂ ਬਾਅਦ ਉਨ੍ਹਾਂ ਰਾਜੀਨਾਮੇ ਲਈ 1 ਲੱਖ ਰੁਪਏ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਰਾਜੀਨਾਮਾ ਕਰਵਾ ਦੇਣਗੇ। ਅਸੀਂ ਉਸ ਨੂੰ ਕਿਹਾ ਕਿ ਸਰ ਅਸੀਂ ਉਸ ਤੋਂ ਕਰੀਬ ਚਾਰ ਲੱਖ ਰੁਪਏ ਲੈਣੇ ਹਨ।
ਇਸ ਦੌਰਾਨ ਬਲਦੇਵ ਸਿੰਘ ਨੇ ਉਨ੍ਹਾਂ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੂੰ ਲੱਗਾ ਜਿਵੇਂ ਉਸ ਨੇ ਕੋਈ ਨਸ਼ਾ ਕੀਤਾ ਹੋਵੇ, ਉਹ ਬਦਤਮੀਜ਼ੀ ਕਰਨ ਲੱਗਾ ਅਤੇ ਕੱਪੜੇ ਲਾਹੁਣ ਨੂੰ ਕਹਿਣ ਲੱਗਾ। ਉਸ ਨੇ ਅਸ਼ਲੀਲ ਹਰਕਤਾਂ ਕੀਤੀਆਂ ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ। ਇਸ ਤੋਂ ਬਾਅਦ ਥਾਣੇਦਾਰ ਉਸ ਨੂੰ ਥਾਣਾ ਮੁਖੀ ਦੇ ਦਫ਼ਤਰ ਲੈ ਗਿਆ। ਜਿੱਥੇ ਉਸ ਨੇ ਕੁੱਟਮਾਰ ਕੀਤੀ ਅਤੇ ਗਾਲ੍ਹਾਂ ਕੱਢੀਆਂ।
ਪੀੜਤ ਨੌਜਵਾਨਾਂ ਨੇ ਕਿਹਾ ਕਿ ਉਹ ਇਸ ਘਟਨਾ ਤੋਂ ਬਹੁਤ ਸ਼ਰਮਿੰਦਾ ਮਹਿਸੂਸ ਕਰ ਰਹੇ ਹਨ। ਉਹ ਘਰ ਜਾਣ ਦੀ ਬਜਾਏ ਕਾਲੀ ਬੇਈ ਵਿੱਚ ਛਾਲ ਮਾਰਨ ਬਾਰੇ ਸੋਚਣ ਲੱਗੇ, ਫਿਰ ਆਪਣੇ ਪਰਿਵਾਰ ਬਾਰੇ ਸੋਚ ਕੇ ਰੁਕ ਗਏ। ਹੁਣ ਨੌਜਵਾਨ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਨੌਜਵਾਨਾਂ ਨੇ ਇਸ ਸਬੰਧੀ ਮਨੁੱਖੀ ਅਧਿਕਾਰ ਕਮਿਸ਼ਨ, ਡੀਜੀਪੀ ਪੰਜਾਬ ਅਤੇ ਐਸਐਸਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਵੀ ਭੇਜੀ ਹੈ।
ਇਹ ਵੀ ਪੜ੍ਹੋ : ਵਿਧਾਇਕ ਗੋਲਡੀ ਕੰਬੋਜ ਦੀ ਭੈਣ ਦੀ ਮੌ/ਤ, ਬੀਮਾਰ ਪਿਤਾ ਨੂੰ ਮਿਲਣ ਜਾਂਦਿਆਂ ਵਾ.ਪਰਿ/ਆ ਹਾ/ਦ/ਸਾ
ਪੱਤਰਕਾਰਾਂ ਨੇ ਜਦੋਂ ਏ.ਐਸ.ਆਈ ਬਲਦੇਵ ਸਿੰਘ ਨਾਲ ਗੱਲ ਕੀਤੀ ਤਾਂ ਉਸ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਉਸ ਨੇ ਕਿਹਾ ਕਿ ਉਨ੍ਹਾਂ ਅਜਿਹਾ ਕੋਈ ਕੰਮ ਨਹੀਂ ਕੀਤਾ। ਨੌਜਵਾਨ ਉਸ ਕੋਲ ਸ਼ਿਕਾਇਤ ਦਰਜ ਕਰਵਾਉਣ ਲਈ ਹੀ ਆਇਆ ਸੀ। ਉਸ ‘ਤੇ ਲਗਾਏ ਗਏ ਦੋਸ਼ ਝੂਠੇ ਹਨ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
