ਬਠਿੰਡਾ ਵਿੱਚ ਅੱਧੀ ਰਾਤ ਨੂੰ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਜਿਸ ਵਿੱਚ 2 ਨੌਜਵਾਨਾਂ ਨੂੰ ਆਪਣੀ ਜਾਨ ਗੁਆਉਣੀ ਪਈ। ਦਰਅਸਲ ਦੋਵੇਂ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਪੁੱਲ ਤੋਂ ਜਾ ਰਹੇ ਸਨ ਤੇ ਅਚਾਨਕ ਉਨ੍ਹਾਂ ਨਾਲ ਇਹ ਭਿਆਨਕ ਹਾਦਸਾ ਵਾਪਰ ਗਿਆ। ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋਨੋਂ ਵਿਅਕਤੀ ਲਾਈਨੋਂ ਪਾਰ ਪਰਸਰਾਮ ਨਗਰ ਦੇ ਰਹਿਣ ਵਾਲੇ ਸੀ।
ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਨੌਜਵਾਨ ਕਿਸੇ ਨਿੱਜੀ ਕੰਮ ਲਈ ਸ਼ਹਿਰ ਵੱਲ ਆ ਰਹੇ ਸਨ। ਇਸ ਦੌਰਾਨ ਜਦੋਂ ਬਾਈਕ ਸਵਾਰ ਦੋਵੇਂ ਨੌਜਵਾਨ ਪੁੱਲ ਦੇ ਉੱਪਰੋਂ ਲੰਘ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਓਵਰ ਬ੍ਰਿਜ ਦੇ ਨਾਲ ਮੋਟਰਸਾਈਕਲ ਟਕਰਾਇਆ ਤੇ ਨੌਜਵਾਨ ਪੁੱਲ ਦੇ ਉੱਤੋਂ ਹੇਠਾਂ ਸੜਕ ‘ਤੇ ਡਿੱਗ ਗਏ।
ਇਹ ਵੀ ਪੜ੍ਹੋ : ਕਪੂਰਥਲਾ ‘ਚ ASI ਦੀ ਡਿਊਟੀ ਦੌਰਾਨ ਮੌਤ, ਸਾਈਲੈਂਟ ਅਟੈਕ ਦਾ ਜਤਾਇਆ ਜਾ ਰਿਹਾ ਸ਼ੱਕ
ਘਟਨਾ ਦੀ ਸੂਚਨਾ ਸਹਾਰਾ ਜਨ ਸੇਵਾ ਸੰਸਥਾ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਸਹਾਰਾ ਦੀ ਟੀਮ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਦੋਵਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਰਕਾਰੀ ਸਿਵਲ ਹਸਪਤਾਲ ਮੋਰਚਰੀ ਘਰ ਵਿੱਚ ਦੋਵਾਂ ਵਿਅਕਤੀਆਂ ਦੀ ਲਾਸ਼ ਨੂੰ ਰੱਖਿਆ ਗਿਆ ਹੈ। ਉੱਥੇ ਹੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -:
