ਚੰਡੀਗੜ੍ਹ ਦੀ ਇੱਕ ਅਦਾਲਤ ਨੇ ਅੱਜ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਬ੍ਰੇਕ ਮਾਮਲੇ ‘ਚ ਸਜ਼ਾ ਨਹੀਂ ਸੁਣਾਈ ਹੈ।
ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਕਿ ਜਗਤਾਰ ਸਿੰਘ ਤਾਰਾ ਪਹਿਲਾ ਹੀ ਬੁੜੈਲ ਜੇਲ੍ਹ ਬ੍ਰੇਕ ਮਾਮਲੇ ‘ਚ ਬਣਦੀ ਸਜ਼ਾ ਭੁਗਤ ਚੁੱਕਾ ਹੈ। ਅਦਾਲਤ ਦੇ ਹੁਕਮਾਂ ਬਾਰੇ ਜਗਤਾਰ ਸਿੰਘ ਤਾਰਾ ਦੇ ਵਕੀਲ ਦਾ ਕਹਿਣਾ ਹੈ ਕਿ ਜਿਸ ਧਾਰਾ ਵਿੱਚ ਜਗਤਾਰ ਸਿੰਘ ਤਾਰਾ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਉਸ ਵਿੱਚ ਵੱਧ ਤੋਂ ਵੱਧ ਸਜ਼ਾ 2 ਸਾਲ ਹੈ ਪਰ ਜਗਤਾਰ ਸਿੰਘ ਤਾਰਾ 5 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ। ਹਾਲਾਂਕਿ ਇਸ ਮਾਮਲੇ ਵਿੱਚ ਜਗਤਾਰ ਸਿੰਘ ਤਾਰਾ ਨੇ ਖੁਦ ਆਪਣਾ ਜੁਰਮ ਕਬੂਲ ਕਰ ਲਿਆ ਹੈ। ਤਾਰਾ ਨੇ ਆਪਣਾ ਹੱਥ ਲਿਖਤ ਇਕਬਾਲੀਆ ਪੱਤਰ ਅਦਾਲਤ ਨੂੰ ਭੇਜਿਆ ਸੀ। ਜਿਸ ਵਿੱਚ ਜਗਤਾਰ ਨੇ ਸੁਰੰਗ ਪੁੱਟ ਕੇ ਜੇਲ੍ਹ ਵਿੱਚੋਂ ਫਰਾਰ ਹੋਣ ਦਾ ਕਾਰਨ ਵੀ ਦੱਸਿਆ ਹੈ। ਜਗਤਾਰ ਸਿੰਘ ਤਾਰਾ ਨੇ ਕਿਹਾ ਕਿ ਅੱਜ ਤੱਕ ਸਿੱਖ ਕੌਮ ਨੂੰ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਇਨਸਾਫ਼ ਨਹੀਂ ਮਿਲਿਆ, ਜਿਸ ਕਾਰਨ ਉਹ ਕੌਮ ਦਾ ਭਲਾ ਕਰਨ ਲਈ ਜੇਲ੍ਹ ਵਿੱਚੋਂ ਫਰਾਰ ਹੋ ਗਏ ਸਨ।
ਇਹ ਵੀ ਪੜ੍ਹੋ : ਰੰਧਾਵਾ ਜੀ ਦੇ ਜਵਾਈ ਨੂੰ ਮੁਬਾਰਕਬਾਦ, ਕਾਂਗਰਸ ‘ਹਰ ਘਰ ਰੁਜ਼ਗਾਰ’ ਦਾ ਵਾਅਦਾ ਕਰ ਰਹੀ ਪੂਰਾ : ਰਾਘਵ ਚੱਢਾ
ਦੱਸ ਦੇਈਏ ਕਿ ਜਗਤਾਰ ਸਿੰਘ ਤਾਰਾ 2004 ਵਿੱਚ ਹਵਾਰਾ ਤੇ ਪਰਮਜੀਤ ਸਿੰਘ ਭਿਉਰਾ ਨਾਲ ਚੰਡੀਗੜ੍ਹ ਦੀ ਅਤਿ ਆਧੁਨਿਕ ਬੁੜੈਲ ਜੇਲ੍ਹ ਵਿੱਚੋਂ 94 ਫੁੱਟ ਲੰਬੀ ਸੁਰੰਗ ਪੁੱਟ ਕੇ ਫ਼ਰਾਰ ਹੋ ਗਿਆ ਸੀ। ਜਗਤਾਰ ਸਿੰਘ ਤਾਰਾ ਨੂੰ ਫਰਾਰ ਹੋਣ ਤੋਂ 11 ਸਾਲ ਬਾਅਦ 6 ਜਨਵਰੀ 2015 ਨੂੰ ਬੈਂਗਕਾਕ ਵਿੱਚ ਥਾਈਲੈਂਡ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਕੀਤਾ ਗਿਆ ਸੀ। ਇਸ ਤੋਂ ਬਾਅਦ ਜਗਤਾਰ ਸਿੰਘ ਤਾਰਾ ਨੂੰ ਭਾਰਤ ਲਿਆ ਕੇ ਮੁੜ ਬੇਅੰਤ ਸਿੰਘ ਕਤਲ ਕੇਸ ਅਤੇ ਬੂੜੈਲ ਜੇਲ੍ਹ ਬਰੇਕ ਵਰਗੇ ਕੇਸ ਚਲਾਏ ਗਏ। 16 ਮਾਰਚ 2018 ਨੂੰ ਅਦਾਲਤ ਨੇ ਜਗਤਾਰ ਸਿੰਘ ਨੂੰ ਬੇਅੰਤ ਕੇਸ ਵਿੱਚ ਦੋਸ਼ੀ ਮੰਨਿਆ ਅਤੇ 17 ਮਾਰਚ 2018 ਨੂੰ ਉਮਰ ਭਰ ਲਈ ਕੈਦ ਦੀ ਸਜ਼ਾ ਸੁਣਾਈ।
ਵੀਡੀਓ ਲਈ ਕਲਿੱਕ ਕਰੋ -: