ਭਾਜਪਾ ਦਾ 21 ਮੈਂਬਰਾਂ ਦਾ ਵਫਦ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਹੀ ਵਿੱਚ ਕਰਤਾਰਪੁਰ ਕੋਰੀਡੋਰ ਦੇ ਰਸਤੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਿਆ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੰਗਤਾਂ ਦੀਆਂ ਅਰਦਾਸਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪ੍ਰਵਾਨ ਕੀਤਾ ਹੈ। ਅਸ਼ਵਨੀ ਸ਼ਰਮਾ ਨੇ ਕਰਤਾਰਪੁਰ ਕੋਰੀਡੋਰ ਖੋਲ੍ਹਣ ‘ਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ। ਉੱਥੇ ਹੀ ਉਨ੍ਹਾਂ ਨੇ ਸਿਆਸੀ ਗੱਲਬਾਤ ਕਰਨ ਤੋਂ ਕਿਨਾਰਾ ਕੀਤਾ ਪਰ ਨਵਜੋਤ ਸਿੱਧੂ ਨੂੰ ਜਾਣ ਦੀ ਪ੍ਰਵਾਨਗੀ ਨਾ ਮਿਲਣ ਤੇ ਕਿਹਾ ਕਿ ਬਾਬਾ ਨਾਨਕ ਜਿਸਨੂੰ ਬੁਲਾਉਣਗੇ ਉਹੀ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: