ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਭਾਵੇਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਅਸਲ ਵਿਚ ਹਕੀਕਤ ਕੁਝ ਹੋਰ ਹੀ ਹੈ। ਆਏ ਦਿਨ ਨਸ਼ਿਆਂ ਕਰਕੇ ਕਈ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਇਸ ਦਾ ਵੱਡਾ ਕਾਰਨ ਖੁੱਲ੍ਹੇਆਮ ਨਸ਼ੇ ਦਾ ਵਿਕਣਾ ਹੈ। ਤਾਜ਼ਾ ਮਾਮਲਾ ਮੋਗੇ ਦੇ ਪਿੰਡ ਬੋਹਣਾ ਤੋਂ ਸਾਹਮਣੇ ਆਇਆ ਹੈ। ਜਿਥੇ 24 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਸੀ। ਨੌਜਵਾਨ ਦੀ ਮ੍ਰਿਤਕ ਦੇਹ ਖੇਤਾਂ ਵਿਚ ਮੋਟਰ ਕੋਲ ਪਈ ਮਿਲੀ ਹੈ। ਨੌਜਵਾਨ ਨੂੰ ਹਸਪਤਾਲ ਵਿਚ ਲਿਜਾਇਆ ਜਾਂਦਾ ਹੈ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਪੁਲਿਸ ਵਾਲਿਆਂ ‘ਤੇ ਭੜਕ ਗਏ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਪੁਲਿਸ ਸਾਨੂੰ ਕਹਿ ਰਹੀ ਹੈ ਕਿ ਹਾਰਟ ਅਟੈਕ ਨਾਲ ਮੌਤ ਹੋਈ ਹੈ, ਇਹੀ ਲਿਖਾਣਾ ਹੈ, ਇਸੇ ਗੱਲ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ।
ਇਹ ਵੀ ਪੜ੍ਹੋ : NEET ਪੇਪਰ ਲੀਕ ਮਾਮਲੇ ‘ਚ ਵੱਡਾ ਐਕਸ਼ਨ, NTA ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਅਹੁਦੇ ਤੋਂ ਹਟਾਇਆ
ਦੱਸ ਦੇਈਏ ਕਿ ਮ੍ਰਿਤਕ ਵਰਿੰਦਰ ਸਿੰਘ 4 ਭੈਣਾਂ ਦਾ ਇਕਲੌਤਾ ਭਰਾ ਸੀ। ਇਕ ਪਾਸੇ ਜਿਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਦੂਜੇ ਪਾਸੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਡਾਕਟਰਾਂ ਨੇ ਕਿਹਾ ਕਿ ਜਦੋਂ ਮ੍ਰਿਤਕ ਦੇਹ ਬਰਾਮਦ ਕੀਤੀ ਗਈ ਉਸ ਦੀ ਬਾਂਹ ‘ਤੇ ਟੀਕਾ ਲੱਗਾ ਹੋਇਆ ਸੀ। ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਕਿ ਨਸ਼ਾ ਵੇਚਣ ਵਾਲਿਆਂ ‘ਤੇ ਸਖਤ ਕਾਰਵਾਈ ਕਰੇ।
ਵੀਡੀਓ ਲਈ ਕਲਿੱਕ ਕਰੋ -: