ਬਰਨਾਲਾ ਵਿੱਚ ਇੱਕ ਸਕੂਲ ਦੇ 26 ਵਿਦਿਆਰਥੀਆਂ ਨੇ 12ਵੀਂ ਜਮਾਤ ਵਿੱਚ ਤੇ 23 ਵਿਦਿਆਰਥੀਆਂ ਨੇ 10ਵੀਂ ਜਮਾਤ ਵਿੱਚ 90 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤਾ ਹੈ। ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਮੌਕੇ ਕਾਲਜ ਦੇ ਡਾਇਰੈਕਟਰ ਵਰੁਣ ਭਾਰਤੀ ਨੇ ਦੱਸਿਆ ਕਿ ਸਾਡੇ ਵਾਈ.ਐਸ ਸਕੂਲ ਦੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਾਡੇ 12ਵੀਂ ਜਮਾਤ ਦੇ 26 ਅਤੇ 10ਵੀਂ ਜਮਾਤ ਦੇ 23 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਬੱਚਿਆਂ ਨੇ IIT ਪਾਸ ਕਰਕੇ NEET ਦਾ ਪੇਪਰ ਦਿੱਤਾ ਹੈ। ਸਾਡਾ ਉਦੇਸ਼ ਕੇਵਲ ਸਿੱਖਿਆ ਪ੍ਰਦਾਨ ਕਰਨਾ ਹੀ ਨਹੀਂ ਬਲਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ ਤਾਂ ਜੋ ਬੱਚੇ ਸਹੀ ਤਰੀਕੇ ਨਾਲ ਆਪਣਾ ਕੈਰੀਅਰ ਬਣਾ ਸਕਣ।
ਉਨ੍ਹਾਂ ਕਿਹਾ ਕਿ ਸਾਡੇ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਪ੍ਰੇਰਨਾ ਵੀ ਦਿੱਤੀ ਜਾਂਦੀ ਹੈ। ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਿਤ ਹੋ ਕੇ ਹੋਰ ਵਿਦਿਆਰਥੀ ਵੀ ਇਹ ਉਪਲਬਧੀ ਹਾਸਲ ਕਰਨਗੇ। ਸਕੂਲ ਨੇ ਖੇਡਾਂ ਵਿੱਚ 6 ਹਜ਼ਾਰ ਤੋਂ ਵੱਧ ਮੈਡਲ ਜਿੱਤੇ ਹਨ। ਜਿਨ੍ਹਾਂ ਵਿੱਚੋਂ 109 ਰਾਸ਼ਟਰੀ ਪੱਧਰ ਦੇ ਮੈਡਲ ਹਨ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਬੱਚਿਆਂ ਨੂੰ ਕਰੀਅਰ ਬਣਾਉਣ ਲਈ ਸਿੱਖਿਆ ਦੇ ਰਹੀ ਹੈ।
ਇਸ ਮੌਕੇ ਵਿਦਿਆਰਥਣ ਖੁਸ਼ੀ ਨੇ ਦੱਸਿਆ ਕਿ ਉਸ ਨੇ 12ਵੀਂ ਜਮਾਤ ਵਿੱਚੋਂ 95 ਫੀਸਦੀ ਅੰਕ ਪ੍ਰਾਪਤ ਕੀਤੇ ਸਨ। ਉਸਨੇ ਸਿਰਫ ਸਵੈ-ਪੜ੍ਹਾਈ ਕੀਤੀ ਅਤੇ ਕੋਈ ਟਿਊਸ਼ਨ ਨਹੀਂ ਲਈ। ਉਸ ਨੂੰ ਸਕੂਲ ਅਤੇ ਅਧਿਆਪਕ ਬਹੁਤ ਪਸੰਦ ਸਨ, ਜਿਨ੍ਹਾਂ ਨੇ ਉਸ ਨੂੰ ਬਹੁਤ ਵਧੀਆ ਢੰਗ ਨਾਲ ਪੜ੍ਹਾਇਆ। ਜਿਸ ਕਾਰਨ ਉਸ ਦੇ ਨੰਬਰ ਕਾਫੀ ਚੰਗੇ ਹਨ। ਉਸਦਾ ਅਗਲਾ ਟੀਚਾ ਨਿਆਂਇਕ ਖੇਤਰ ਵਿੱਚ ਅੱਗੇ ਵਧਣਾ ਹੈ।
ਇਸ ਮੌਕੇ ਵਿਦਿਆਰਥਣ ਸਪਨਜੋਤ ਕੌਰ ਨੇ ਦੱਸਿਆ ਕਿ ਉਸ ਨੇ 12ਵੀਂ ਜਮਾਤ ਵਿੱਚ ਸਾਇੰਸ ਵਿੱਚੋਂ 96 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਪ੍ਰਾਪਤੀ ਪਿੱਛੇ ਉਸ ਦੇ ਸਕੂਲ, ਮਾਤਾ-ਪਿਤਾ ਅਤੇ ਸਖ਼ਤ ਮਿਹਨਤ ਰਹੀ ਹੈ। ਉਸਦਾ ਸੁਪਨਾ ਕਾਰਡੀਓਲੋਜਿਸਟ ਬਣਨਾ ਹੈ।
ਇਹ ਵੀ ਪੜ੍ਹੋ : ਫਿਲੌਰ ਨੇੜੇ ਵਾਪਰਿਆ ਸੜਕ ਹਾਦਸਾ, ਟ੍ਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਇੱਕ ਦੀ ਮੌਤ, 6 ਜ਼ਖਮੀ
ਇਸ ਮੌਕੇ ਵਿਦਿਆਰਥਣ ਮਨੀਸ਼ਾ ਨੇ ਦੱਸਿਆ ਕਿ ਉਸ ਨੇ 12ਵੀਂ ਜਮਾਤ ਵਿੱਚੋਂ 92 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਦਾ ਸਿਹਰਾ ਸਕੂਲ ਅਤੇ ਅਧਿਆਪਕਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਕਿਤਾਬੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਪੜ੍ਹਾਈ ਵੀ ਕਰਵਾਈ ਜਾਂਦੀ ਹੈ, ਜਿਸ ਦਾ ਉਨ੍ਹਾਂ ਨੂੰ ਬਹੁਤ ਫਾਇਦਾ ਹੋਇਆ ਹੈ। ਉਸਨੇ ਦੱਸਿਆ ਕਿ ਉਸਨੇ ਬਿਨਾਂ ਕਿਸੇ ਟਿਊਸ਼ਨ ਦੇ ਸਵੈ-ਅਧਿਐਨ ਰਾਹੀਂ ਪੜ੍ਹਾਈ ਕੀਤੀ ਹੈ।
ਇਸ ਮੌਕੇ ਧੀਰਜ ਗੋਇਲ ਨੇ ਦੱਸਿਆ ਕਿ 10ਵੀਂ ਵਿੱਚੋਂ 99 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਮੇਰੇ ਅਧਿਆਪਕਾਂ ਨੇ ਮੇਰੀ ਬਹੁਤ ਮਦਦ ਕੀਤੀ ਹੈ। ਸਕੂਲ ਦਾ ਮਾਹੌਲ ਬਹੁਤ ਵਧੀਆ ਸੀ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਬਕਾਇਦਾ ਟੈਸਟ ਹੁੰਦੇ ਸਨ। ਅਧਿਆਪਕ ਵਿਦਿਆਰਥੀਆਂ ਨੂੰ ਉਨ੍ਹਾਂ ਵਿਸ਼ਿਆਂ ਵਿੱਚ ਵੱਧ ਪੜ੍ਹਾਉਣ ਲਈ ਕਰਾਉਂਦੇ ਸਨ ਜਿਨ੍ਹਾਂ ਵਿੱਚ ਉਨ੍ਹਾਂ ਦੇ ਅੰਕ ਘੱਟ ਹੁੰਦੇ ਸਨ। ਜਿਸ ਦੀ ਬਦੌਲਤ ਉਹ ਇਹ ਉਪਲਬਧੀ ਹਾਸਲ ਕਰ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ -: