26 tractor rally at delhi: ਕਿਸਾਨ ਮਜਦੂਰ ਸਘੰਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕੁੱਝ ਨਿਕਲਣ ਵਾਲਾ ਨਹੀਂ ਹੈ, ਮੋਦੀ ਸਰਕਾਰ ਦੀ ਨੀਅਤ ਅਤੇ ਨੀਤੀ ਦੋਵਾਂ ਵਿਚ ਖੋਟ ਹੈ। ਉਹਨਾਂ ਨੇ ਸਿਮਲੇ ਤੋਂ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਕੇਂਦਰ ਦੀ ਬੁਖਲਾਹਟ ਸਾਫ ਸਾਫ ਨਜਰ ਆ ਰਹੀ ਹੈ ਜਿਸ ਕਾਰਨ ਕਿਸਾਨ ਆਗੂਆਂ ਨੂੰ ਜਬਰੀ ਗ੍ਰਿਫਤਾਰ ਕਰ ਰਹੀ ਹੈ। ਅੱਜ ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ 119ਵੇਂ ਦਿਨ ਵਿਚ ਦਾਖਲ ਹੋ ਗਿਆ।ਕਿਸਾਨ ਆਗੂ ਨੇ ਦੱਸਿਆ ਕਿ ਬਿਆਸ ਪੁਲ ਤੋਂ ਰਣਜੀਤ ਸਿੰਘ ਕਲੇਰਬਾਲਾ,ਦਿਆਲ ਸਿੰਘ ਮੀਆਂਵਿੰਡ ਅਤੇ ਵਲੰਟੀਅਰ ਇੰਚਾਰਜ ਅਮਰਦੀਪ ਸਿੰਘ ਗੋਪੀ ਦੀ ਅਗਵਾਈ ਹੇਠ ਕਿਸਾਨ ਮਜਦੂਰ ਜਥੇਬੰਦੀ ਦਾ ਇੱਕ ਬਹੁਤ ਵੱਡਾ ਹਜਾਰਾਂ ਵਹੀਕਲਾਂ ਦਾ ਜਥਾ ਦਿੱਲੀ ਮੋਰਚੇ ਨੂੰ ਕੂਚ ਕੀਤਾ। ਪੂਰੇ ਪੰਜਾਬ ‘ਚ ਤਿਆਰੀਆਂ ਜਾਰੀ 21 ਤੋਂ 23 ਜਨਵਰੀ ਤੱਕ ਜਥੇ 26 ਦੀ ਪਰੇਟ ਲਈ ਪੰਜਾਬ ‘ਚੋਂ ਕੂਚ ਕਰਨਗੇ।
ਇਹ ਵੀ ਪੜ੍ਹੋ: ਸਰਕਾਰ ਨੇ ਕਾਨੂੰਨਾਂ ‘ਤੇ ਸਾਲ ਲਈ ਰੋਕ ਲਗਾ ਦਿੱਤਾ ਕਮੇਟੀ ਬਣਾਉਣ ਦਾ ਪ੍ਰਸਤਾਵ
20 ਜਨਵਰੀ ਦਿਨ ਬੁੱਧਵਾਰ ਨੂੰ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ 10ਵੇਂ ਗੇੜ ਦੀ ਬੈਠਕ ਜਾਰੀ ਰਹੀ। ਪਰ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ ਚੱਲ ਰਹੀ ਗੱਲਬਾਤ ਅੱਜ ਇੱਕ ਵਾਰ ਫ਼ਿਰ ਤੋਂ ਬੇਸਿੱਟਾ ਰਹੀ। ਇਸ ਮੀਟਿੰਗ ਦੇ ਵਿੱਚ ਵੀ ਦੋਵੇ ਧਿਰਾਂ ਆਪੋ ਆਪਣੇ ਸਟੈਂਡ ‘ਤੇ ਕਾਇਮ ਸਨ। ਜਿਥੇ ਸਰਕਾਰ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਰਹੀ ਸੀ ਉੱਥੇ ਹੀ ਕਿਸਾਨ ਆਗੂ ਰੱਦ ਤੋਂ ਘੱਟ ਕੁੱਝ ਵੀ ਮਨਜ਼ੂਰ ਕਰਨ ਲਈ ਤਿਆਰ ਨਹੀਂ ਸਨ। ਮੀਟਿੰਗ ਦੇ ਦੌਰਾਨ ਸਰਕਾਰ ਨੇ ਕਿਸਾਨ ਆਗੂਆਂ ਅੱਗੇ ਇੱਕ ਪ੍ਰਸਤਾਵ ਰੱਖਿਆ ਹੈ, ਜਿਸ ‘ਤੇ ਕਿਸਾਨਾਂ ਨੇ ਸਾਫ ਇਨਕਾਰ ਕਰ ਦਿੱਤਾ। ਦਰਅਸਲ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਕਿਹਾ ਗਿਆ ਕਿ ਕਾਨੂੰਨਾਂ ‘ਤੇ ਇੱਕ ਸਾਲ ਲਈ ਰੋਕ ਲਗਾ ਦਿੱਤੀ ਜਾਵੇਗੀ ਅਤੇ ਇੱਕ ਕਮੇਟੀ ਬਣਾ ਲਈ ਜਾਵੇਗੀ, ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ।