ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਚੱਲ ਰਹੀ ਭਰਤੀ ਅਤੇ ਹੁਨਰ ਵਿਕਾਸ ਮੁਹਿੰਮ ਦੇ ਤਹਿਤ ਬਿਜਲੀ ਬੋਰਡ ਵਿਚ 2,600 ਇਨਟਰਨਜ਼ ਦੀ ਭਰਤੀ ਕੀਤੀ ਜਾਵੇਗੀ, ਜਿਸ ਵਿੱਚ PSPCL ਲਈ 2,500 ਅਤੇ PSTCL ਲਈ 100 ਸ਼ਾਮਲ ਹਨ। ਇਹ ਐਲਾਨ ਬਿਜਲੀ ਮਤੰਰੀ ਸੰਜੀਵ ਅਰੋੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਾਲ ਦੀ ਟ੍ਰੇਨਿੰਗ ਦੌਰਾਨ 7700 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਤੇ ਟ੍ਰੇਨਿੰਗ ਪੂਰੀ ਹੋਣ ਮਗਰੋਂ ਸਰਟੀਫਿਕੇਟ ਦਿੱਤਾ ਜਾਵੇਗਾ।
ਸਰਕਾਰ ਨੇ ਨਵੇਂ ਬਿਜਲੀ ਕੁਨੈਕਸ਼ਨ ਲੈਣ ਲਈ ਅਤੇ ਲੋਡ ਤਬਦੀਲੀਆਂ ਦੀ ਪ੍ਰਕਿਰਿਆ ਨੂੰ ਸੌਖਾ ਕਰ ਦਿੱਤਾ ਹੈ, ਜਿਸ ਵਿਚ 50 ਕਿਲੋਵਾਟ ਤੱਕ ਦੇ ਕੁਨੈਕਸ਼ਨਾਂ ਲਈ ਅਰਜ਼ੀ ਦੇਣ ਵਾਲੇ ਖਪਤਕਾਰਾਂ ਨੂੰ ਹੁਣ ਲਾਇਸੰਸਸ਼ੁਦਾ ਬਿਜਲੀ ਠੇਕੇਦਾਰਾਂ ਤੋਂ ਟੈਸਟ ਰਿਪੋਰਟਾਂ ਜਮ੍ਹਾਂ ਕਰਾਉਣ ਦੀ ਲੋੜ ਨਹੀਂ ਹੋਵੇਗੀ। ਇਸ ਦੀ ਬਜਾਏ ਇੱਕ ਆਮ ਆਨਲਾਈਨ ਐਲਾਨ ਕਾਫ਼ੀ ਹੋਵੇਗੀ, ਜਿਸ ਨਾਲ ਪ੍ਰਵਾਨਗੀਆਂ ਤੇਜ਼ ਹੋਣਗੀਆਂ ਅਤੇ ਲਾਲ ਫੀਤਾਸ਼ਾਹੀ ਕੱਟੇਗੀ।
ਮੰਤਰੀ ਅਰੋੜਾ ਨੇ ਕਿਹਾ ਕਿ ਵੱਧ ਲੋਡ ਲਈ CEI ਜਾਚ ਸਿਰਫ਼ ਉਦੋਂ ਹੀ ਲਾਜ਼ਮੀ ਹੋਵੇਗੀ ਜਦੋਂ ਇੱਕ ਨਵਾਂ ਟ੍ਰਾਂਸਫਾਰਮਰ ਲਗਾਇਆ ਜਾਵੇਗਾ। ਸੁਰੱਖਿਆ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਇਹ ਬਦਲਾਅ ਖੇਤੀਬਾੜੀ (ਏਪੀ) ਸ਼੍ਰੇਣੀ ‘ਤੇ ਲਾਗੂ ਨਹੀਂ ਹੋਣਗੇ।
ਇਹ ਵੀ ਪੜ੍ਹੋ : ਪੰਜਾਬੀ ਸਿੰਗਰ ਖਾਨ ਸਾਬ੍ਹ ਨੇ ਮਾਪਿਆਂ ਦੇ ਪੈਰ ਧੋ ਕੇ ਪੀਤੇ, ਵਾਇਰਲ ਹੋ ਰਿਹਾ ਭਾਵੁਕ ਵੀਡੀਓ
ਮੰਤਰੀ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਯੋਗ ਹੁਨਰਾਂ ਨਾਲ ਸਸ਼ਕਤ ਬਣਾਉਣ ਅਤੇ ਬਿਜਲੀ ਖੇਤਰ ਵਿੱਚ ਖਪਤਕਾਰ-ਅਨੁਕੂਲ ਸੁਧਾਰਾਂ ਨੂੰ ਯਕੀਨੀ ਬਣਾਉਣ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























