ਦੀਨਾਨਗਰ ਦੇ ਇਕ ਪਿੰਡ ਵਿਚੋਂ 3 ਮ੍ਰਿਤਕ ਦੇਹਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਇਲਾਕੇ ਦੇ ਲੋਕਾਂ ਦੀ ਗੱਲ ਕਰੀਏ ਤਾਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ ਤੇ ਕਿਸੇ ਨੂੰ ਸਮਝ ਨਹੀਂ ਆ ਰਿਹਾ ਕਿ ਇਕੋ ਪਿੰਡ ਵਿਚੋਂ ਵੱਖ-ਵੱਖ ਥਾਵਾਂ ਤੋਂ 3 ਮ੍ਰਿਤਕ ਦੇਹਾਂ ਕਿਵੇਂ ਬਰਾਮਦ ਹੋਈਆਂ ਹਨ।
ਦੱਸ ਦੇਈਏ ਕਿ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਪੂਰੇ ਪਿੰਡ ਨੂੰ ਛਾਉਣੀ ਵਿਚ ਤਬਦੀਲ ਕੀਤਾ ਗਿਆ ਹੈ ਤੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦੀਨਾਨਗਰ ਤੋਂ ਸਾਹਮਣੇ ਆਇਆ ਹੈ ਜਿਥੇ 3 ਅਣਪਛਾਤੇ ਵਿਅਕਤੀਆਂ ਦੀਆਂ ਦੇਹਾਂ ਬਰਾਮਦ ਹੋਈਆਂ ਹਨ ਜਿਨ੍ਹਾਂ ਵਿਚੋਂ 1 ਦੀ ਪਛਾਣ ਕਰ ਲਈ ਗਈ ਹੈ, ਜੋ ਕਿ ਪਠਾਨਕੋਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਜਦੋਂ ਕਿ 2 ਦੀ ਅਜੇ ਵੀ ਪਛਾਣ ਨਹੀਂ ਹੋ ਸਕੀ ਹੈ।
ਪੂਰੇ ਪਿੰਡ ਵਿਚ ਸਨਸਨੀ ਦਾ ਮਾਹੌਲ ਹੈ। ਤਿੰਨੋਂ ਮ੍ਰਿਤਕ ਨੌਜਵਾਨਾਂ ਦੀ ਉਮਰ 30 ਤੋਂ 35 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ ਤੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਵੀ ਜਾਂਚ ਕਰ ਰਹੀ ਹੈ ਕਿ ਇਹ ਦੇਹਾਂ ਕਿਵੇਂ ਇਥੇ ਪਹੁੰਚੀਆਂ। ਮਾਮਲੇ ਨੂੰ ਲੈ ਕੇ ਹਰ ਪਾਸੇ ਚਰਚਾ ਹੈ। ਲਗਾਤਾਰ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ ਤੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ। ਪਿੰਡ ਵਿਚੋਂ ਕਿਸੇ ਨੂੰ ਨਾ ਤਾਂ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਕਿਸੇ ਨੂੰ ਪਿੰਡ ਦੇ ਅੰਦਰ ਆਉਣ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਇੰਟਰਨੈੱਟ ‘ਤੇ ਫਿਰ ਛਾ ਗਏ PM ਮੋਦੀ ਦੇ ਜਾਰਜੀਆ ਮੇਲੋਨੀ, ਸਾਹਮਣੇ ਆਇਆ ਨਵਾਂ ਵੀਡੀਓ
ਅਧਿਕਾਰੀਆਂ ਨੇ ਦੱਸਿਆ ਤਿੰਨ ਦੇਹਾਂ ਵੱਖ-ਵੱਖ ਥਾਵਾਂ ਤੋਂ ਮਿਲੀਆਂ ਹਨ ਤੇ ਮੌਤ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ। ਦੀਨਾਨਗਰ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ ਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕੀਤੀ ਜਾ ਰਿਹਾ ਹੈ।