ਚੋਰਾਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਮਨਾਂ ਵਿਚ ਪੁਲਿਸ ਦਾ ਖੌਫ ਖਤਮ ਹੁੰਦਾ ਜਾ ਰਿਹਾ ਹੈ। ਅੱਜ ਦਿਨ-ਦਿਹਾੜੇ ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਚੋਰਾਂ ਵੱਲੋਂ ਬੈਂਕ ਵਿਚ ਡਾਕਾ ਮਾਰਿਆ ਗਿਆ। ਇਹ ਡਾਕਾ ਖੰਨਾ ਦੀ ਪੰਜਾਬ ਐਂਡ ਸਿੰਧ ਬੈਂਕ ਦੀ ਬ੍ਰਾਂਚ ਵਿਚ ਮਾਰਿਆ ਗਿਆ ਹੈ।
ਖੰਨਾ ਦੀ ਬਗਲੀ ਕਲਾਂ ਵਿਖੇ 2.30 ਵਜੇ ਦੇ ਕਰੀਬ 3 ਨਕਾਬਪੋਸ਼ ਬੈਂਕ ਦੇ ਅੰਦਰ ਦਾਖਲ ਹੁੰਦੇ ਹਨ ਤੇ ਬੈਂਕ ਵਿਚ ਡਾਕਾ ਮਾਰ ਕੇ ਫਰਾਰ ਹੋ ਜਾਂਦੇ ਹਨ। ਉਨ੍ਹਾਂ ਵੱਲੋਂ ਪਿਸਤੌਲ ਦਿਖਾ ਕੇ ਸਾਰਿਆਂ ਨੂੰ ਬੰਧਕ ਬਣਾ ਲਿਆ ਜਾਂਦਾ ਹੈ।
ਇੰਨਾ ਹੀ ਨਹੀਂ ਪੂਰੀ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਜਾਂਦੇ-ਜਾਂਦੇ ਉਹ ਬੈਂਕ ਦੇ ਬਾਹਰ ਖੜ੍ਹੇ ਸਕਿਓਰਿਟੀ ਗਾਰਡ ਦੀ ਪਿਸਤੌਲ ਵੀ ਖੋਹ ਕੇ ਭੱਜ ਗਏ ਤੇ ਜਾਂਦੇ ਸਮੇਂ ਬੰਦੂਕ ਸੁੱਟ ਦਿੱਤੀ। ਪੁਲਿਸ ਵਾਰਦਾਤ ਵਾਲੀ ਥਾਂ ‘ਤੇ ਪਹੁੰਚ ਚੁੱਕੀ ਹੈ ਤੇ ਉਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰ ਉਹ 3 ਨਕਾਬਪੋਸ਼ ਕੌਣ ਸਨ ਜਿਨ੍ਹਾਂ ਵੱਲੋਂ ਪੂਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਪਤਾ ਲਗਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: