ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਜਿਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਕੁਝ ਸੀਟਾਂ ਤੇ ਐਲਾਨ ਦਿੱਤੇ ਹਨ। ਗੱਲ ਕਰੀਏ ਫਰੀਦਕੋਟ ਲੋਕ ਸਭਾ ਸੀਟ ਲਈ ਤਾਂ ਇੱਥੋਂ ਆਮ ਆਦਮੀ ਪਾਰਟੀ ਨੇ ਕਰਮਜੀਤ ਅਨਮੋਲ , ਭਾਜਪਾ ਵੱਲੋਂ ਹੰਸਰਾਜ ਹੰਸ, ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਵਿੰਦਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਅਜੇ ਤੱਕ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ ਪਰ ਮੰਨਿਆ ਜਾ ਰਿਹਾ ਅੱਜ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੀਆਂ ਸੀਟਾਂ ਦਾ ਐਲਾਨ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਇੱਕ ਕਮੇਡੀਅਨ ਵਜੋਂ ਫਿਲਮਾਂ ਵਿੱਚ ਰੋਲ ਅਦਾ ਕਰਦੇ ਹਨ ਤੇ ਲੋਕ ਇਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਦਿੰਦੇ ਹਨ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਹੈ। ਕਰਮਜੀਤ ਅਨਮੋਲ ਨੂੰ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਕੰਮਾਂ ਦੇ ਅਧਾਰ ਤੇ ਵੋਟ ਪੈਣੀ ਹੈ।
ਇਹ ਵੀ ਪੜ੍ਹੋ : ਬ੍ਰਿਟੇਨ ‘ਚ 5 ਭਾਰਤੀਆਂ ਨੂੰ 122 ਸਾਲਾਂ ਦੀ ਸਜ਼ਾ, 7 ਮਹੀਨੇ ਪਹਿਲਾਂ ਭਾਰਤੀ ਮੂਲ ਦੇ ਵਿਅਕਤੀ ਦਾ ਕੀਤਾ ਸੀ ਕ.ਤਲ
ਗੱਲ ਕਰੀਏ ਸ਼੍ਰੋਮਣੀ ਅਕਾਲੀ ਦਲ ਦੀ ਇੱਥੋਂ ਰਾਜਵਿੰਦਰ ਸਿੰਘ ਧਰਮਕੋਟ ਨੂੰ ਟਿਕਟ ਮਿਲੀ ਹੈ ਉਹ ਸੰਸਦੀ ਸਕੱਤਰ ਰਹਿ ਚੁੱਕੇ ਸ਼ੀਤਲ ਸਿੰਘ ਦੇ ਸਪੁੱਤਰ ਹਨ, ਜਿਨ੍ਹਾਂ ਨੇ ਹਲਕਾ ਧਰਮਕੋਟ ਤੋਂ ਤਿੰਨ ਵਾਰ ਵਿਧਾਨਕਾਰੀ ਹਾਸਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ 2019 ਵਿੱਚ ਦੂਜੇ ਨੰਬਰ ਤੇ ਰਿਹਾ ਸੀ। ਲੋਕ ਸਭਾ ਚੋਣਾਂ ਲਈ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਕਰਮਜੀਤ ਅਨਮੋਲ, ਸ਼੍ਰੋਮਣੀ ਅਕਾਲੀ ਦਲ ਦੇ ਰਾਜਵਿੰਦਰ ਸਿੰਘ, ਭਾਜਪਾ ਦੇ ਹੰਸਰਾਜ ਹੰਸ ਅਤੇ ਕਾਂਗਰਸ ਪਾਰਟੀ ਵਿਚਕਾਰ ਮੁਕਾਬਲਾ ਤਕੜਾ ਰਹਿਣ ਦੇ ਆਸਾਰ ਹਨ।
ਵੀਡੀਓ ਲਈ ਕਲਿੱਕ ਕਰੋ -: