ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਗਿਆ। ਜਿਨ੍ਹਾਂ ਵਿਚ ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਉਸ ਦੇ ਦਮਦਾਰ ਖੇਡ ਅਤੇ ਅਸਾਧਾਰਨ ਪ੍ਰਤਿਭਾ ਲਈ ਅੱਜ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਮਿਲਿਆ ਹੈ। ਉਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ ਦੇ ਜਰਮਨਜੀਤ ਸਿੰਘ ਅਤੇ ਜਲੰਧਰ ਦੇ ਸੁਖਜੀਤ ਸਿੰਘ ਨੂੰ ਵੀ ਅਰਜੁਨ ਐਵਾਰਡ ਨਾਲ ਸਨਮਾਨਿਤ ਗਿਆ।
ਦੱਸ ਦੇਈਏ ਕਿ ਡਿਫੈਂਡਰ ਹੋਣ ਦੇ ਬਾਵਜੂਦ ਹਰਮਨਪ੍ਰੀਤ ਅਕਸਰ ਵਿਰੋਧੀ ਟੀਮ ਖਿਲਾਫ ਸ਼ਾਨਦਾਰ ਗੋਲ ਕਰਨ ਤੋਂ ਬਾਅਦ ਜਸ਼ਨ ਮਨਾਉਂਦੇ ਵੇਖਿਆ ਗਿਆ ਹੈ। ਉਥੇ ਹੀ ਹਰਮਨਪ੍ਰੀਤ ਸਿੰਘ ਦੇ ਕਰੀਅਰ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਿੱਚ ਟੋਕੀਓ 2020 ਓਲੰਪਿਕ ਵਿੱਚ ਕਾਂਸੀ ਦਾ ਤਮਗਾ, 2023 ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਅਤੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਮਗਾ ਸ਼ਾਮਲ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨਾਂ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੰਦਿਆਂ ਕਿਹਾ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤੀ ਹਾਕੀ ਟੀਮ ਦੇ ਕਪਤਾਨ ਸਰਪੰਚ ਹਰਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਤੇ ਨਾਲ ਹੀ ਸੁਖਜੀਤ ਸਿੰਘ ਕਾਕਾ ਅਤੇ ਜਰਮਨਪ੍ਰੀਤ ਸਿੰਘ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਬਤੌਰ ਖੇਡ ਪ੍ਰੇਮੀ ਮੈਂ ਸਾਰੇ ਖਿਡਾਰੀਆਂ ਸਮੇਤ ਇਹਨਾਂ ਦੇ ਪਰਿਵਾਰ ਤੇ ਕੋਚ ਸਹਿਬਾਨਾਂ ਨੂੰ ਮਿਲੇ ਪੁਰਸਕਾਰਾਂ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ ਦਿੰਦਾ ਹਾਂ ਤੇ ਭਵਿੱਖ ‘ਚ ਵੀ ਖਿਡਾਰੀਆਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਡਾਂ ‘ਚ ਗੁਆਚੀ ਸ਼ਾਨ ਨੂੰ ਦੁਬਾਰਾ ਬਹਾਲ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।
ਇਹ ਵੀ ਪੜ੍ਹੋ : ਭਾਰਤ ਤੋਂ ਕੈਨੇਡਾ ਪੜ੍ਹਨ ਗਏ 20 ਹਜ਼ਾਰ ਵਿਦਿਆਰਥੀ ਹੋਏ ਲਾਪਤਾ, ਰਿਪੋਰਟ ‘ਚ ਹੋਇਆ ਹੈਰਾਨ ਕਰ ਦੇਣ ਵਾਲਾ ਖੁਲਾਸਾ
ਉਥੇ ਹੀ ਸੁਖਬੀਰ ਬਾਦਲ ਨੇ ਵੀ ਖਿਡਾਰੀਆਂ ਨੂੰ ਮੁਕਾਬਕਾਂ ਦਿੱਤਿਆਂ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਦੇਸ਼ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ, ਮੇਜਰ ਧਿਆਨ ਚੰਦ ਖੇਲ ਰਤਨ ਨਾਲ ਸਨਮਾਨਿਤ ਕੀਤੇ ਜਾਣ ‘ਤੇ ਹਾਰਦਿਕ ਵਧਾਈਆਂ। ਇਹ ਬਹੁਤ ਮਾਣ ਅਤੇ ਸਨਮਾਨ ਦਾ ਪਲ ਵੀ ਹੈ ਕਿ ਰਾਸ਼ਟਰੀ ਹਾਕੀ ਟੀਮ ਦੇ ਦੋ ਹੋਰ ਹੋਣਹਾਰ ਖਿਡਾਰੀਆਂ – ਜਰਮਨਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਇਨ੍ਹਾਂ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਪ੍ਰਮਾਣ ਹਨ। ਆਸ ਕਰਦਾ ਆਉਣ ਵਾਲੇ ਦਿਨਾਂ ਵਿੱਚ ਉਹ ਹੋਰ ਵੀ ਉੱਚਾਈਆਂ ਪ੍ਰਾਪਤ ਕਰਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।
ਵੀਡੀਓ ਲਈ ਕਲਿੱਕ ਕਰੋ -:
