ਪੁਲਿਸ ਨੇ ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਤਸਕਰ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਹਨ।
ਸਰਹੱਦ ਪਾਰ (ਪਾਕਿਸਤਾਨ) ਤੋਂ ਹੋਣ ਵਾਲੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.248 ਕਿਲੋ ਹੈਰੋਇਨ ਬਰਾਮਦ ਕੀਤੀ।
ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਦਾ ਮੁੱਖ ਦੋਸ਼ੀ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਸੀ। ਉਹ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨਾਲ ਮਿਲ ਕੇ ਨਸ਼ਿਆਂ ਦੀਆਂ ਖੇਪਾਂ ਮੰਗਵਾਉਂਦਾ ਸੀ।
ਇਹ ਵੀ ਪੜ੍ਹੋ : ਮੁਕਤਸਰ ‘ਚ ਪੁਲਿਸ ਤੇ ਬ.ਦ.ਮਾਸ਼ ਵਿਚਾਲੇ ਮੁ.ਠ.ਭੇੜ, ਪੈਰ ‘ਚ ਗੋ/ਲੀ ਲੱਗਣ ਦੇ ਬਾਅਦ ਮੁਲਜ਼ਮ ਕਾਬੂ
ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ਼ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗਿਰੋਹ ਦੇ ਮੈਂਬਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























