ਪੰਜਾਬ ਦੇ ਸ਼ਹਿਰ ਲੁਧਿਆਣਾ ‘ਚ ਪੁਲਿਸ ਨੇ ਵੱਖ-ਵੱਖ ਮਾਮਲਿਆਂ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 325 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਮੁਲਜ਼ਮ ਬਾਹਰਲੇ ਸੂਬਿਆਂ ਤੋਂ ਸ਼ਰਾਬ ਲਿਆ ਕੇ ਵੀ ਵੇਚਦੇ ਰਹੇ ਹਨ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਟਰੱਕ ਡਰਾਈਵਰਾਂ ਅਤੇ ਕਰਿਆਨੇ ਦੇ ਦੁਕਾਨਦਾਰ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁਲਜ਼ਮਾਂ ਦੀ ਪਛਾਣ ਕਮਲਪ੍ਰੀਤ ਸਿੰਘ ਉਰਫ਼ ਕਮਲ ਵਾਸੀ ਪਿੰਡ ਮਜਾਰਾ ਸਾਹਨੇਵਾਲ, ਗਗਨਦੀਪ ਉਰਫ਼ ਲਾਲੀ ਵਾਸੀ ਸ਼ੰਕਰ ਪਿੰਡ ਡੇਹਲੋਂ, ਮਨਦੀਪ ਸਿੰਘ ਉਰਫ਼ ਦੀਪ ਪਿੰਡ ਸਾਹਨੀ ਅਤੇ ਸੁਰਿੰਦਰ ਸਿੰਘ ਛਿੰਦਾ ਵਿਜੇ ਨਗਰ ਵਜੋਂ ਹੋਈ ਹੈ। ਮੁਲਜ਼ਮ ਗਗਨਦੀਪ ਕਰਿਆਨੇ ਦਾ ਕਾਰੋਬਾਰ ਕਰਦਾ ਹੈ, ਜਦਕਿ ਬਾਕੀ ਮੁਲਜ਼ਮ ਟਰੱਕ ਡਰਾਈਵਰ ਹਨ। ਚਾਰਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਸੀਆਈਏ-2 ਨੇ ਵਿਸ਼ੇਸ਼ ਚੈਕਿੰਗ ਦੌਰਾਨ ਕਮਲਪ੍ਰੀਤ ਸਿੰਘ ਉਰਫ਼ ਕਮਲ ਨੂੰ ਡੇਹਲੋਂ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਲੈਣ ‘ਤੇ ਟਰੱਕ ‘ਚੋਂ 45 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ ਕੁਝ ਹਫ਼ਤੇ ਪਹਿਲਾਂ ਗਗਨਦੀਪ ਨੂੰ 100 ਕਿਲੋ ਬਰਾ ਵੇਚਿਆ ਸੀ। ਇਸ ਸੂਚਨਾ ‘ਤੇ ਪੁਲਸ ਨੇ ਗਗਨਦੀਪ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ ‘ਚੋਂ 80 ਕਿਲੋ ਚੂਰਾ ਪੋਸਤ ਬਰਾਮਦ ਕੀਤਾ।