ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਦਿਖਾਉਂਦਿਆਂ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਮਰਨ ਵਰਤ ਤੋੜਨ ਲਈ ਨਹੀਂ ਕਿਹਾ। ਪੰਜਾਬ ਸਰਾਕਰ ਨੇ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਮੁਹੱਈਆ ਕਰਵਾਉਣ ਲਈ ਹੋਰ ਸਮਾਂ ਮੰਗਿਆ। ਅਗਲੀ ਸੁਣਵਾਈ 6 ਜਨਵਰੀ ਨੂੰ ਹੋਵੇਗੀ।
ਅਦਾਲਤ ਨੇ ਇਹ ਵੀ ਕਿਹਾ ਕਿ ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਸੁਣਵਾਈ ਸੋਮਵਾਰ, 6 ਜਨਵਰੀ ਨੂੰ ਤੈਅ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਸਾਨੂੰ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਨ ਦੇ ਆਦੇਸ਼ ਦੀ ਪਾਲਣਾ ਰਿਪੋਰਟ ਦੀ ਲੋੜ ਹੈ।
ਸੋਮਵਾਰ ਨੂੰ ਇਸ ਮਾਣਹਾਨੀ ਪਟੀਸ਼ਨ ਦੇ ਨਾਲ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਸਰਹੱਦ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਹੋਵੇਗੀ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ।
ਇਸ ਤੋਂ ਪਹਿਲਾੰ 30 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਇਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ ਕਿ ਜੇ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹਨ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ। ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੈਰਾਥਨ ਮੀਟਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ਵਿੱਚ ਹੋਈ।
ਇਹ ਵੀ ਪੜ੍ਹੋ : ਠੰਢ ਨੇ ਕੱਢੇ ਵੱਟ, ਸੀਤ ਲਹਿਰ ਦੀ ਲਪੇਟ ‘ਚ ਪੰਜਾਬ, 4 ਨੂੰ ਬਦਲੇਗਾ ਮੌਸਮ, 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ
ਦੂਜੇ ਪਾਸੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਮੁਤਾਬਕ ਡੱਲੇਵਾਲ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੇ ਮਰਨ ਵਰਤ ਨੂੰ 38 ਦਿਨ ਹੋ ਗਏ ਹਨ। ਇਹ ਮਰਨ ਵਰਤ ਗੱਲਬਾਤ ਲਈ ਨਹੀਂ ਸਗੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਹ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ। ਦਿੱਲੀ ਮਾਰਚ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 4 ਜਨਵਰੀ ਨੂੰ ਖਨੌਰੀ ਵਿੱਚ ਵੱਡੀ ਪੰਚਾਇਤ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: