ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ। ਪੁਲਿਸ ਨੇ ਪਿੰਡ ਭੈਣੀ ਰਾਜਪੂਤਾਂ ਨੇੜੇ ਅਚਾਨਕ ਚੈਕਿੰਗ ਦੌਰਾਨ 3 ਕਿਲੋਗ੍ਰਾਮ ਆਈਸ (ਮੈਥਾਮਫੇਟਾਮਾਈਨ) ਜ਼ਬਤ ਕੀਤੀ। ਇਹ ਨਸ਼ੀਲਾ ਪਦਾਰਥ ਉੱਚ ਗੁਣਵੱਤਾ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਕਰੋੜਾਂ ਰੁਪਏ ਹੈ।
ਰਿਪੋਰਟਾਂ ਮੁਤਾਬਕ ਇਹ ਕਾਰਵਾਈ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੀ ਕੀਤੀ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕੀਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਹੈ। ਨਸ਼ਾ ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਤਕਨੀਕੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ, ਇਸ ਵਾਰ ਢਾਈ ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
ਐਸਐਸਪੀ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਇਸ ਜ਼ਬਤੀ ਨਾਲ ਇੱਕ ਵੱਡੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਟੀਚਾ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























