ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਫਾਜ਼ਿਲਕਾ ਵਿੱਚ ਨਾਬਾਲਗ ਵਿਰੁੱਧ ਸਾਈਬਰ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ। ਨਾਲ ਹੀ ਪਰਿਵਾਰ ‘ਤੇ ਲੱਖਾਂ ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾਇਆ ਜਾ ਰਿਹਾ ਸੀ।
ਦੋਸ਼ੀਆਂ ਨੂੰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਜਾਵੇਗਾ। ਦੋਸ਼ੀਆਂ ਵਿੱਚ ਫਾਜ਼ਿਲਕਾ ਸਾਈਬਰ ਸੈੱਲ ਦੇ SHO, ਮੁਨਸ਼ੀ ਅਤੇ ਦੋ ਹੋਰ ਸ਼ਾਮਲ ਹਨ।
ਇਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਭਾਵਿਤ ਬੱਚਿਆਂ ਦੇ ਪਰਿਵਾਰਾਂ ਨੇ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਸਾਈਬਰ ਸੈੱਲ ਫਾਜ਼ਿਲਕਾ ਦੇ ਐਸਐਚਓ ਨੂੰ ਉਸਦੇ ਸਾਥੀ ਮੁਲਾਜ਼ਮਾਂ ਸਣੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ।

ਪੀੜਤ ਪਰਿਵਾਰ ਦਾ 17 ਸਾਲਾ ਬੱਚਾ ਸਾਈਬਰ ਕ੍ਰਾਈਮ ਵਿੱਚ ਸ਼ਾਮਲ ਹੋ ਗਿਆ ਸੀ। ਬੱਚੇ ਨੇ ਗਲਤੀ ਨਾਲ ਇੱਕ ਪੋਰਨ ਵੀਡੀਓ ‘ਤੇ ਕਲਿੱਕ ਕਰ ਦਿੱਤਾ। ਇਹ ਇੱਕ ਨਾਨ-ਸੀਰੀਅਸ ਕੇਸ ਸੀ। ਪਰ ਪੁਲਿਸ ਮੁਲਾਜ਼ਮਾਂ ਨੇ ਇਸ ਦਾ ਫਾਇਦਾ ਚੁੱਕਿਆ। ਇਹ ਲੋਕ ਬੱਚੇ ਦੇ ਪਰਿਵਾਰ ਨੂੰ ਧਮਕੀਆਂ ਦਿੰਦੇ ਰਹੇ ਅਤੇ ਪੈਸੇ ਦੀ ਮੰਗ ਕਰਦੇ ਰਹੇ ਪਰ ਜਦੋਂ ਮਾਮਲਾ ਨਾ ਸੁਲਝਿਆ ਤਾਂ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਸੰਪਰਕ ਕੀਤਾ।
ਇਹ ਵੀ ਪੜ੍ਹੋ : ਨੌਤਪਾ ਵਿਚਾਲੇ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ-ਤੂਫਾਨ ਦਾ Alert, ਚੱਲਣਗੀਆਂ ਤੇਜ਼ ਹਵਾਵਾਂ
ਇਸ ਤੋਂ ਬਾਅਦ ਐੱਚਏਓ ਅਤੇ ਮੁਨਸ਼ੀ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਖਸ਼ਿਆ ਨਹੀਂ ਜਾਵੇਗਾ। ਮੰਤਰੀ ਚੀਮਾ ਨੇ ਕਿਹਾ ਕਿ ਉਹ ਫਿਲਹਾਲ ਉਨ੍ਹਾਂ ਦੇ ਨਾਵਾਂ ਦਾ ਖੁਲਾਸਾ ਨਹੀਂ ਕਰ ਰਹੇ।
ਵੀਡੀਓ ਲਈ ਕਲਿੱਕ ਕਰੋ -:
























