ਫਿਰੋਜ਼ਪੁਰ ਵਿੱਚ ਇੱਕ ਰੂ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਕ ਮਸ਼ਹੂਰ ਸੈਲੂਨ ਮਾਲਕ ਅਮਨਦੀਪ ਸਿੰਘ ਦਾ ਪੂਰਾ ਪਰਿਵਾਰ ਘਰ ਵਿਚ ਮ੍ਰਿਤਕ ਹਾਲਤ ਵਿਚ ਮਿਲਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਵੀਰਵਾਰ ਸਵੇਰੇ ਹਰਮਨ ਨਗਰ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੀਆਂ ਦੋ ਛੋਟੀਆਂ ਧੀਆਂ ਅਤੇ ਪਤਨੀ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਪੁਲਿਸ ਨੇ ਦੱਸਿਆ ਜਦੋਂ ਕੰਮ ਵਾਲੀ ਸਫਾਈ ਕਰਨ ਉਨ੍ਹਾਂ ਦੇ ਘਰ ਆਈ ਅਤੇ ਦਰਵਾਜ਼ਾ ਖੜਕਾਇਆ, ਤਾਂ ਕਿਸੇ ਨੇ ਜਵਾਬ ਨਹੀਂ ਦਿੱਤਾ। ਘਰ ਦੀ ਨੌਕਰਾਣੀ ਨੇ ਉੱਪਰ ਰਹਿਣ ਵਾਲੇ ਕਿਰਾਏਦਾਰਾਂ ਨੂੰ ਫੋਨ ਕਰਕੇ ਪੁੱਛਿਆ। ਕਿਰਾਏਦਾਰਾਂ ਦੇ ਕਹਿਣ ‘ਤੇ, ਉਸ ਨੇ ਮਾਲਕ ਨੂੰ ਫੋਨ ਕੀਤਾ। ਫੋਨ ਅੰਦਰ ਵੱਜਦਾ ਰਿਹਾ ਪਰ ਕਿਸੇ ਨੇ ਜਵਾਬ ਨਹੀਂ ਦਿੱਤਾ ਅਤੇ ਨਾ ਹੀ ਦਰਵਾਜ਼ਾ ਖੋਲ੍ਹਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਠੰਡ ਨੇ ਕਢਾਏ ਵੱਟ, 13 ਜਨਵਰੀ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਯੈਲੋ ਅਲਰਟ ਹੋਇਆ ਜਾਰੀ
ਇਸ ਕਾਰਨ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਉਨ੍ਹਾਂ ਨੂੰ ਗੈਸ ਤਾਂ ਨਹੀਂ ਚੜ੍ਹ ਗਈ। ਹਾਲਾਂਕਿ ਜਦੋਂ ਉਹ ਹੇਠਾਂ ਆਏ ਅਤੇ ਦਰਵਾਜ਼ਾ ਤੋੜਿਆ, ਤਾਂ ਉਨ੍ਹਾਂ ਸਾਰਿਆਂ ਨੂੰ ਮ੍ਰਿਤਕ ਪਾਇਆ ਗਿਆ। ਅਮਨਦੀਪ ਤੋਂ ਇਲਾਵਾ, ਉਸਦੀ ਪਤਨੀ ਜਸਵੀਰ ਕੌਰ, ਧੀਆਂ ਮਨਵੀਰ (10) ਅਤੇ ਪਰਨੀਤ (6) ਦੀਆਂ ਲਾਸ਼ਾਂ ਉੱਥੇ ਪਈਆਂ ਸਨ। ਪੁਲਿਸ ਨੇ ਮੌਕੇ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ। ਐਸਐਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਪੂਰੇ ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਹਰਮਨ ਨਗਰ ਵਿੱਚ ਵਾਪਰੀ।
ਵੀਡੀਓ ਲਈ ਕਲਿੱਕ ਕਰੋ -:
























